28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ ਬੁਤਾਲਾ ਦੀ ਟੀਮ ਜ਼ਿਲ੍ਹਾ ਪੱਧਰੀ ਖੇਡਾਂ ’ਚ ਦੂਜੇ ਸਥਾਨ ’ਤੇ ਰਹੀ

ਬਾਬਾ ਬਕਾਲਾ ਸਾਹਿਬ, 27 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਖੇਡ ਵਿਭਾਗ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਵਿਚ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦੇ ਚਾਰ ਵਿਦਿਆਰਥੀਆਂ ਦੀ ਖੋ ਖੋ ਅੰਡਰ-14 ਮੁੰਡਿਆਂ ਦੀ ਟੀਮ ਵਿਚ ਚੋਣ ਹੋਈ ਸੀ, ਜਿਸ ’ਚ ਦੂਜਾ ਸਥਾਨ ਪ੍ਰਾਪਤ ਕੀਤਾ । ਇਨ੍ਹਾਂ ’ਚੋਂ ਦੋ ਮੁੰਡਿਆਂ ਨਵਜੋਤ ਸਿੰਘ ਅਤੇ ਅਵਿਜੋਤ ਸਿੰਘ ਦੀ ਚੋਣ ਪੰਜਾਬ ਸਟੇਟ ਟੀਮ ਵਿਚ ਹੋ ਗਈ ਹੈ ।

Ad Position 21
No active advertisement
ਅਜੀਤ ਡੈਸਕ 28-08-2026
ਬਾਬਾ ਬਕਾਲਾ ਸਾਹਿਬ, 27 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਖੇਡ ਵਿਭਾਗ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਵਿਚ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦੇ ਚਾਰ ਵਿਦਿਆਰਥੀਆਂ ਦੀ ਖੋ ਖੋ ਅੰਡਰ-14 ਮੁੰਡਿਆਂ ਦੀ ਟੀਮ ਵਿਚ ਚੋਣ ਹੋਈ ਸੀ, ਜਿਸ ’ਚ ਦੂਜਾ ਸਥਾਨ ਪ੍ਰਾਪਤ ਕੀਤਾ । ਇਨ੍ਹਾਂ ’ਚੋਂ ਦੋ ਮੁੰਡਿਆਂ ਨਵਜੋਤ ਸਿੰਘ ਅਤੇ ਅਵਿਜੋਤ ਸਿੰਘ ਦੀ ਚੋਣ ਪੰਜਾਬ ਸਟੇਟ ਟੀਮ ਵਿਚ ਹੋ ਗਈ ਹੈ । ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ ਅਤੇ ਪ੍ਰਿੰ: ਰੁਪਿੰਦਰ ਕੌਰ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ, ਉਨ੍ਹਾਂ ਦੀ ਸਖ਼ਤ ਮਿਹਨਤ, ਟੀਮ ਵਰਕ, ਸਮਰਪਣ ਅਤੇ ਖੇਡ ਭਾਵਨਾ ਨੇ ਪੂਰੇ ਸਕੂਲ ਪਰਿਵਾਰ ਨੂੰ ਮਾਣ ਮਹਿਸੂਸ ਕਰਵਾਇਆ ਹੈ । ਬਾਬਾ ਬਾਬਾ ਸੁਰਜਨ ਸਿੰਘ ਅਤੇ ਪ੍ਰਿੰਸੀਪਲ ਨੇ ਟੀਮ ਦੇ ਕੋਚ ਰਣਦੀਪ ਕੌਰ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪ੍ਰਿੰ: ਰੁਪਿੰਦਰ ਕੌਰ, ਕੋਆਰਡੀਨੇਟਰ ਜਸਬੀਰ ਸਿੰਘ ਚਾਹਲ ਅਤੇ ਖੋ-ਖੋ ਟੀਮ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਬਾਜ਼ਾਰਾਂ ’ਚ ਛਾਈ ਮੰਦੀ ਦੁਕਾਨਦਾਰ ਗਾਹਕਾਂ ਦੀ ਉਡੀਕ ’ਚ ਅਗਲੀ ਖ਼ਬਰ ਅੱਤ ਦੀ ਮਹਿੰਗਾਈ ਨੇ ਗਰੀਬ ਲੋਕਾਂ ਦਾ ਲੱਕ ਤੋੜਿਆ— ਡੈਨੀ ਬੰਡਾਲਾ ਮਹਿੰਗਾਈ ਵਿਰੁੱਧ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Ad Position 24