28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 27 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਇਤਿਹਾਸ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ । ਜਿਕਰਯੋਗ ਹੈ ਕਿ ਭਲਕੇ ਬਾਬਾ ਬਕਾਲਾ ਸਾਹਿਬ ਵਿਖੇ ਸਾਚਾ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿਚ ਸ: ਬਾਦਲ ਨੇ ਸ਼ਮੂਲੀਅਤ ਕਰਨੀ ਹੈ ਪਰ ਅੱਜ ਸ਼ਾਮ 6.

Ad Position 21
No active advertisement
ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ । ਨਾਲ ਹਨ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 28-08-2026
ਬਾਬਾ ਬਕਾਲਾ ਸਾਹਿਬ, 27 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਇਤਿਹਾਸ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ । ਜਿਕਰਯੋਗ ਹੈ ਕਿ ਭਲਕੇ ਬਾਬਾ ਬਕਾਲਾ ਸਾਹਿਬ ਵਿਖੇ ਸਾਚਾ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿਚ ਸ: ਬਾਦਲ ਨੇ ਸ਼ਮੂਲੀਅਤ ਕਰਨੀ ਹੈ ਪਰ ਅੱਜ ਸ਼ਾਮ 6.30 ਵਜੇ ਦੇ ਕਰੀਬ ਉਹ ਅਚਾਨਕ ਬਾਬਾ ਬਕਾਲਾ ਸਾਹਿਬ ਪੁੱਜੇ ਅਤੇ ਗੁਰੂ ਘਰ ਨਤਮਸਤਕ ਹੋਏ । ਜਿੱਥੇ ਕਿ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜਫਰਵਾਲ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਸ. ਬਾਦਲ ਇਸ ਮੌਕੇ ਨਤਮਸਤਕ ਹੋਣ ਪਿੱਛੋਂ ਜਲਦੀ ਰਵਾਨਾ ਹੋ ਗਏ । ਉਨ੍ਹਾਂ ਹਾਜ਼ਰ ਵਰਕਰਾਂ ਨੂੰ ਭਲਕੇ ਹੋਣ ਜਾ ਰਹੀ ਕਾਨਫਰੰਸ ਵਿਚ ਸ਼ਮੂਲੀਅਤ ਲਈ ਅਪੀਲ ਕੀਤੀ । ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ, ਮਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਸੁਰਜੀਤ ਸਿੰਘ ਭਿੱਟੇਵੱਡ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਜਥੇਦਾਰ ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲ਼ੂ ਧੂਲਕਾ, ਹਰਦੇਵ ਸਿੰਘ ਨਾਗੋਕੇ, ਡਾ. ਕੁਲਵਿੰਦਰ ਸਿੰਘ ਬਾਣੀਆਂ, ਮੈਨੇਜਰ ਸ਼ੇਰ ਸਿੰਘ, ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ, ਮੋਹਣ ਸਿੰਘ ਕੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਤੇਜਿੰਦਰ ਸਿੰਘ ਅਠੌਲਾ, ਮਾਸਟਰ ਇਕਬਾਲ ਸਿੰਘ, ਗੁਰਮੁਖ ਸਿੰਘ ਦਨਿਆਲ, ਲੱਖਾ ਸਿੰਘ ਪੱਡੇ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਅਜਨਾਲਾ ’ਚ ਓ.ਪੀ.ਡੀ. ਸੇਵਾਵਾਂ ਰਹੀਆਂ ਠੱਪ ਅਗਲੀ ਖ਼ਬਰ ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਵਿਖੇ ਸਾਲਾਨਾ ਜੋੜ ਸਮਾਗਮ 31 ਤੋਂ- ਬਾਬਾ ਜੋਗਾ ਸਿੰਘ
Ad Position 24