28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜੰਡਿਆਲਾ ਗੁਰੂ ਵਿਖੇ ਵੀ ਹੜਤਾਲ ਕਾਰਨ ਸਰਕਾਰੀ ਸੇਵਾਵਾਂ ਰਹੀਆਂ ਠੱਪ

ਜੰਡਿਆਲਾ ਗੁਰੂ, 27 ਅਗਸਤ (ਅੰਮ੍ਰਿਤ ਪਾਲ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਐਂਡ ਯੂਨਿਟੀ ਦੇ ਸੱਦੇ ’ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਕੀਤੀ ਗਈ ਇਕ ਰੋਜ਼ਾ ਮਹਾਂ ਹੜਤਾਲ ਦਾ ਅਸਰ ਜੰਡਿਆਲਾ ਗੁਰੂ ਸਬ-ਡਵੀਜ਼ਨ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਜਥੇਬੰਦੀ ਵਲੋਂ ਪਹਿਲਾਂ ਹੀ ਸਪੱਸ਼ਟ ਕੀਤਾ ਗਿਆ ਸੀ ਕਿ ਇਹ ਪੰਜਾਬ ਬੰਦ ਦਾ ਸੱਦਾ ਨਹੀਂ ਹੈ ਅਤੇ ਬਾਜ਼ਾਰ ਤੇ ਨਿੱਜੀ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ।

Ad Position 21
No active advertisement
ਮਹਾ ਬੰਦ ਕਾਰਨ ਬੰਦ ਪਿਆ ਜੰਡਿਆਲਾ ਗੁਰੂ ਦਾ ਸਬ ਤਹਿਸੀਲ ਦਫਤਰ। (ਤਸਵੀਰ ਅੰਮ੍ਰਿਤ ਪਾਲ ਸਿੰਘ) 28-08-2026
ਜੰਡਿਆਲਾ ਗੁਰੂ, 27 ਅਗਸਤ (ਅੰਮ੍ਰਿਤ ਪਾਲ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਐਂਡ ਯੂਨਿਟੀ ਦੇ ਸੱਦੇ ’ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਕੀਤੀ ਗਈ ਇਕ ਰੋਜ਼ਾ ਮਹਾਂ ਹੜਤਾਲ ਦਾ ਅਸਰ ਜੰਡਿਆਲਾ ਗੁਰੂ ਸਬ-ਡਵੀਜ਼ਨ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਜਥੇਬੰਦੀ ਵਲੋਂ ਪਹਿਲਾਂ ਹੀ ਸਪੱਸ਼ਟ ਕੀਤਾ ਗਿਆ ਸੀ ਕਿ ਇਹ ਪੰਜਾਬ ਬੰਦ ਦਾ ਸੱਦਾ ਨਹੀਂ ਹੈ ਅਤੇ ਬਾਜ਼ਾਰ ਤੇ ਨਿੱਜੀ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ। ਮਹਾਂ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਪ੍ਰਭਾਵਿਤ ਰਿਹਾ, ਜਦਕਿ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਤਹਿਸੀਲ ਦਫ਼ਤਰਾਂ, ਪਟਵਾਰਖਾਨਿਆਂ ਸਮੇਤ ਹੋਰ ਸਰਕਾਰੀ ਵਿੱਦਿਅਕ ਤੇ ਪ੍ਰਸ਼ਾਸਨਿਕ ਅਦਾਰਿਆਂ ਵਿਚ ਕੰਮਕਾਜ ਅਤੇ ਪੜ੍ਹਾਈ ਦਾ ਸਿਲਸਿਲਾ ਠੱਪ ਰਿਹਾ । ਇਸ ਕਾਰਨ ਆਪਣੇ ਰੋਜ਼ਮਰ੍ਹਾ ਦੇ ਸਰਕਾਰੀ ਕੰਮਾਂ ਲਈ ਆਏ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੜਤਾਲ ਦਾ ਅਸਰ ਬਾਜ਼ਾਰਾਂ ਵਿਚ ਵੀ ਦੇਖਣ ਨੂੰ ਮਿਲਿਆ। ਹਾਲਾਂਕਿ ਦੁਕਾਨਾਂ ਅਤੇ ਨਿੱਜੀ ਅਦਾਰੇ ਖੁੱਲ੍ਹੇ ਰਹੇ, ਪਰ ਬਾਜ਼ਾਰਾਂ ਵਿਚ ਆਮ ਦਿਨਾਂ ਦੇ ਮੁਕਾਬਲੇ ਗਾਹਕਾਂ ਦੀ ਆਮਦ ਘੱਟ ਰਹੀ। ਨਿੱਜੀ ਵਾਹਨਾਂ ਦੀ ਆਵਾਜਾਈ ਆਮ ਵਾਂਗ ਜਾਰੀ ਰਹੀ ਅਤੇ ਕਿਸੇ ਤਰ੍ਹਾਂ ਦਾ ਚੱਕਾ ਜਾਮ ਨਹੀਂ ਕੀਤਾ ਗਿਆ। ਇਸ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਵੀ ਡਿਪੂਆਂ ਤੋਂ ਬਾਹਰ ਨਹੀਂ ਨਿਕਲੀਆਂ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਸਬਾ ਮਜੀਠਾ ਵਿਖੇ ਸਾਰੇ ਸਰਕਾਰੀ ਅਦਾਰੇ ਰਹੇ ਬੰਦ
Ad Position 24