28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

ਚੌਂਕ ਮਹਿਤਾ, 27 ਅਗਸਤ (ਧਰਮਿੰਦਰ ਸਿੰਘ ਭੰਮਰਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਹੱਥਾਂ ਨਾਲ ਸੁੰਦਰ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ।

Ad Position 21
No active advertisement
ਅਜੀਤ ਡੈਸਕ 28-08-2026
ਚੌਂਕ ਮਹਿਤਾ, 27 ਅਗਸਤ (ਧਰਮਿੰਦਰ ਸਿੰਘ ਭੰਮਰਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਹੱਥਾਂ ਨਾਲ ਸੁੰਦਰ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਧਾਗਿਆਂ, ਮੋਤੀਆਂ, ਸਜਾਵਟੀ ਸਮੱਗਰੀ ਅਤੇ ਹੋਰ ਰਚਨਾਤਮਕ ਵਸਤੂਆਂ ਦੀ ਵਰਤੋਂ ਕਰਕੇ ਵੱਖ-ਵੱਖ ਤਰ੍ਹਾਂ ਦੀਆਂ ਰੱਖੜੀਆਂ ਬਣਾਈਆਂ ਗਈਆਂ। ਇਸ ਮੁਕਾਬਲੇ ਰਾਹੀਂ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਨੂੰ ਉਤਸ਼ਾਹਿਤ ਕੀਤਾ ਗਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਲਗਨ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀਆਂ ਤਿਆਰ ਕੀਤੀਆਂ ਰੱਖੜੀਆਂ ਦਾ ਨਿਰੀਖਣ ਕਰਕੇ ਉਨ੍ਹਾਂ ਦੀ ਰਚਨਾਤਮਕਤਾ, ਸੁੰਦਰਤਾ ਅਤੇ ਵਿਲੱਖਣਤਾ ਨੂੰ ਉਤਸ਼ਾਹਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਛੁਪੀ ਕਲਾਤਮਕ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਸਿਰਜਣਾਤਮਕ ਸੋਚ, ਆਤਮ-ਵਿਸ਼ਵਾਸ ਅਤੇ ਆਪਣੀ ਕਲਾ ਨੂੰ ਆਪਣੇ ਹੱਥਾਂ ਨਾਲ ਪੇਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ । ਇਸ ਮੌਕੇ ਹੋਰ ਹਾਜ਼ਰ ਸ਼ਖ਼ਸੀਅਤਾਂ ਵਿਚ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਜੋਤ ਸਿੰਘ , ਪ੍ਰਿੰਸੀਪਲ ਗੁਰਦੀਪ ਸਿੰਘ, ਮਨਦੀਪ ਕੌਰ ਮੈਡਮ, ਮੈਡਮ ਸੁਖਵੰਤ ਕੌਰ, ਮੈਡਮ ਕਿਰਨਪ੍ਰੀਤ ਕੌਰ, ਸਮੇਤ ਸਮੂਹ ਸਕੂਲ ਸਟਾਫ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਬੇਦੀ ਦਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਬਣਨਾ ਮਾਣ ਵਾਲੀ ਗੱਲ-ਡਿਪਟੀ ਐਡਵੋਕੇਟ ਜਨਰਲ ਮਦਾਨ ਐਡਵੋਕੇਟ ਜਨਰ... ਅਗਲੀ ਖ਼ਬਰ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਵੱਡਾ ਸਮਰਥਨ 8 ਅਕਾਲੀ ਕਾਨਫਰੰਸ ਵਿਚ ਵੱਡੀ ਗਿਣਤੀ...
Ad Position 24