ਬੇਦੀ ਦਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਬਣਨਾ ਮਾਣ ਵਾਲੀ ਗੱਲ-ਡਿਪਟੀ ਐਡਵੋਕੇਟ ਜਨਰਲ ਮਦਾਨ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਨੇ ਦਿੱਤੀ ਮੁਬਾਰਕਬਾਦ
ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਚੁਣੇ ਜਾਣ ’ਤੇ ਵਕੀਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕਾਨੂੰਨੀ ਖੇਤਰ ਵਿਚ ਅਹਿਮ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ ।
ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬੇਦੀ ਨੂੰ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੰਦੇ ਹੋਏ। ਤਸਵੀਰ : ਰਾਹੀਂ ਢਿੱਲੋਂ
28-08-2026