28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਖ਼ਾਲਸਾ ਕਾਲਜ ਮਹਿਤਾ’ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮਨਾਇਆ

ਚੌਕ ਮਹਿਤਾ, 27 ਅਗਸਤ (ਜਗਦੀਸ਼ ਸਿੰਘ ਬਮਰਾਹ , ਧਰਮਿੰਦਰ ਸਿੰਘ ਭੰਮਰਾ)- ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਬੀ. ਏ, ਬੀ.

Ad Position 21
No active advertisement
ਅਜੀਤ ਡੈਸਕ 28-08-2026
ਚੌਕ ਮਹਿਤਾ, 27 ਅਗਸਤ (ਜਗਦੀਸ਼ ਸਿੰਘ ਬਮਰਾਹ , ਧਰਮਿੰਦਰ ਸਿੰਘ ਭੰਮਰਾ)- ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਬੀ.ਏ, ਬੀ.ਕਾਮ, ਬੀ.ਸੀ.ਏ ਅਤੇ ਐੱਮ.ਏ ਦੇ ਵਿਦਿਆਰਥੀਆਂ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮਨਾਇਆ । ਇਸ ਮੌਕੇ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਲਗਨਦੀਪ ਸਿੰਘ ਨੇ ਸ਼ਬਦ, ਮਹਿਕਦੀਪ ਕੌਰ ਨੇ ਕਵੀਸ਼ਰੀ, ਮਨਜੋਤ ਕੌਰ, ਗੁਰਲੀਨ ਕੌਰ ਨੇ ਭਾਸ਼ਣ, ਪਵਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ ਕਵਿਤਾਵਾਂ ਰਾਹੀਂ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਿਕ ਮਹਾਨਤਾ ਨੂੰ ਦਰਸਾਉਂਦਿਆਂ ਹੋਇਆਂ ਕਿਹਾ ਕਿ ਕਿਵੇਂ ਭਾਈ ਮੱਖਣ ਸ਼ਾਹ ਲੁਬਾਣਾ ਨੇ ਝੂਠੇ, ਫਰੇਬੀ ਅਤੇ ਆਪੇ ਬਣੇ ਗੁਰੂਆਂ ’ਚੋਂ ਸੱਚੇ ਗੁਰੂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਲੱਭਿਆ ਅਤੇ ‘ਸਾਚਾ ਗੁਰੂ ਲਾਧੋ ਰੇ’ ਦਾ ਹੋਕਾ ਦਿੱਤਾ । ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਹਰ ਸਾਲ ਸਾਚਾ ਗੁਰੂ ਲਾਧੋ ਰੇ ਦਿਵਸ ਬਾਬਾ ਬਕਾਲਾ ਸਾਹਿਬ ਵਿਖੇ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਸ ਪਾਵਨ ਪ੍ਰਗਟ ਦਿਵਸ ’ਤੇ ਭਾਈ ਮੱਖਣ ਸ਼ਾਹ ਲੁਬਾਣਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਟੌਂਗ ਨੇ ਕਾਨਫਰੰਸ ਦੇ ਪੰਡਾਲ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਬੇਦੀ ਦਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਬਣਨਾ ਮਾਣ ਵਾਲੀ ਗੱਲ-ਡਿਪਟੀ ਐਡਵੋਕੇਟ ਜਨਰਲ ਮਦਾਨ ਐਡਵੋਕੇਟ ਜਨਰ...
Ad Position 24