29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਨੂੰ ਨਸ਼ਿਆਂ ਤੇ ਧਰਮ ਪਰਿਵਰਤਨ ਦੀ ਮਾਰ ਤੋਂ ਮੁਕਤ ਕਰਵਾਉਣ ਦੀ ਲੋੜ : ਗੁਰਜੀਤ ਸਿੰਘ ਤਲਵੰਡੀ

ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਹੋਰ ਜ਼ਿਲ੍ਹਿਆਂ ਦੀ ਪਾਰਟੀ ਲੀਡਰਸ਼ਿਪ ਦੇ ਨਾਲ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਪੰਜਾਬ ਅੱਜ ਧਰਮ ਪਰਿਵਰਤਨ ਅਤੇ ਵਧ ਰਹੇ ਨਸ਼ਿਆਂ ਦੀ ਗੰਭੀਰ ਮਾਰ ਹੇਠ ਹੈ ।

Ad Position 21
No active advertisement
ਅਜੀਤ ਡੈਸਕ 29-08-2026
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਹੋਰ ਜ਼ਿਲ੍ਹਿਆਂ ਦੀ ਪਾਰਟੀ ਲੀਡਰਸ਼ਿਪ ਦੇ ਨਾਲ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਪੰਜਾਬ ਅੱਜ ਧਰਮ ਪਰਿਵਰਤਨ ਅਤੇ ਵਧ ਰਹੇ ਨਸ਼ਿਆਂ ਦੀ ਗੰਭੀਰ ਮਾਰ ਹੇਠ ਹੈ । ਇਹ ਸਿਰਫ਼ ਸਮਾਜਿਕ ਜਾਂ ਸਿਆਸੀ ਚੁਣੌਤੀ ਨਹੀਂ, ਸਗੋਂ ਸਾਡੀ ਪੰਥਕ ਪਛਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਪੰਥਕ ਤਾਕਤਾਂ ਦੀਆਂ ਵੱਖ-ਵੱਖ ਸਟੇਜਾਂ ਅਤੇ ਧੜੇ ਦੇਖ ਕੇ ਮਨ ਨੂੰ ਬੇਹੱਦ ਪੀੜ ਹੁੰਦੀ ਹੈ। ਅੱਜ ਵੀ ਵੰਡੀਆਂ ਹੋਈਆਂ ਪੰਥਕ ਤਾਕਤਾਂ ਸਾਡੀ ਸਾਂਝੀ ਤਾਕਤ ਨੂੰ ਕਮਜ਼ੋਰ ਕਰ ਰਹੀਆਂ ਹਨ । ਸ. ਤਲਵੰਡੀ ਨੇ ਕਿਹਾ ਕਿ ਉਨ੍ਹਾਂ ਦੀ ਅਰਦਾਸ ਹੈ ਕਿ ਸਮੂਹ ਪੰਥਕ ਤਾਕਤਾਂ ਨਿੱਜੀ ਹਿੱਤਾਂ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਅਤੇ ਸਿੱਖ ਸੰਸਥਾਵਾਂ ਨੂੰ ਪਰਿਵਾਰਕ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਸਾਂਝਾ ਯਤਨ ਕਰਨ । ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਕਿਸੇ ਇੱਕ ਪਰਿਵਾਰ ਦੀ ਜਾਇਦਾਦ ਨਹੀਂ, ਬਲਕਿ ਸਮੁੱਚੀ ਸਿੱਖ ਕੌਮ ਦੀ ਸਾਂਝੀ ਵਿਰਾਸਤ ਹਨ । ਇਸ ਮੌਕੇ ਗੁਰਜੀਤ ਸਿੰਘ ਤਲਵੰਡੀ ਦੇ ਨਾਲ ਅਜੈਪਾਲ ਸਿੰਘ ਮੀਰਾਕੋਟ, ਸਾਬਕਾ ਵਿਧਾਇਕ ਐਡਵੋਕੇਟ ਅਮ੍ਰਿਤਪਾਲ ਸਿੰਘ ਸੋਹਲ, ਯੂਥ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ; ਜਸਪ੍ਰੀਤ ਸਿੰਘ ਕਪੂਰ ਪਿੰਡ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ; ਮਲਕੀਤ ਸਿੰਘ ਹੁੰਦਲ; ਅਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਜਗਤਾਰ ਸਿੰਘ ਗਿੱਲ, ਜਨਰਲ ਸਕੱਤਰ, ਸੇਵਾ ਸਿੰਘ ਅਕਾਲੀ, ਗੁਰੂਸ਼ਰਨ ਸਿੰਘ, ਬਲਵਿੰਦਰ ਸਿੰਘ ਨਾਹਲ, ਜੋਗਿੰਦਰ ਸਿੰਘ ਹਜ਼ਾਰਾ, ਸਤਿੰਦਰ ਸਿੰਘ ਰਿਆੜ, ਜਨਰਲ ਸਕੱਤਰ ਯੂਥ ਅਕਾਲੀ ਦਲ ਪੁਨਰਸੁਰਜਿਤ ਪੰਜਾਬ, ਦਲਜੋਧ ਸਿੰਘ ਡੇਅਰੀਵਾਲ, ਸਰਕਲ ਪ੍ਰਧਾਨ, ਅਜੀਤ ਸਿੰਘ ਘੁੰਮਣ, ਸੀਨੀਅਰ ਮੀਤ ਪ੍ਰਧਾਨ ਗੁਰਦਾਸਪੁਰ, ਬਿਕਰਮਜੀਤ ਸਿੰਘ ਬਾਗੋਵਾਣੀ ਅਤੇ ਸਾਹਿਬ ਸਿੰਘ ਕੰਗ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਰੈਲੀ ’ਚ ਹਲਕੇ ਦੇ ਵੱਡੀ ਗਿਣਤੀ ’ਚ ਵਰਕਰ ਹੋਏ ਸ਼ਾਮਿਲ ਅਗਲੀ ਖ਼ਬਰ ਗੁਜਰਾਤ ਦੇ ਰਾਜਕੋਟ ’ਚ ਸਥਿਤ ਕੇਂਦਰੀ ਜੇਲ੍ਹ ’ਚ ਰੱਖੜੀ ਦੇ
Ad Position 24