ਅਕਾਲੀ ਦਲ ਦੀ ਰੈਲੀ ’ਚ ਹਲਕੇ ਦੇ ਵੱਡੀ ਗਿਣਤੀ ’ਚ ਵਰਕਰ ਹੋਏ ਸ਼ਾਮਿਲ
ਜੇਠੂਵਾਲ, 28 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੀ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਵਿਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਨ ਦਾ ਨੀਂਹ ਪੱਥਰ ਰੱਖ ਦਿੱਤਾ ਹੈ ਤੇ ਨਾਲ ਹੀ ਵਿਰੋਧੀਆਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਨੇ ਗੱਲਬਾਤ ਦੌਰਾਨ ਕੀਤਾ।
ਜੇਠੂਵਾਲ, 28 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੀ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਵਿਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਨ ਦਾ ਨੀਂਹ ਪੱਥਰ ਰੱਖ ਦਿੱਤਾ ਹੈ ਤੇ ਨਾਲ ਹੀ ਵਿਰੋਧੀਆਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਨੇ ਗੱਲਬਾਤ ਦੌਰਾਨ ਕੀਤਾ। ਲਾਲੀ ਰਣੀਕੇ ਨੇ ਕਿਹਾ ਕਿ ਅਕਾਲੀ ਦਲ ਦੀ ਬਾਬਾ ਬਕਾਲਾ ਰੈਲੀ ਵਿਚ ਹਲਕਾ ਅਟਾਰੀ ਦੇ ਸਮੂਹ ਅਕਾਲੀ ਆਗੂ ਤੇ ਵਰਕਰ ਵਲੋਂ ਵੱਡੀ ਗਿਣਤੀ ’ਚ ਸ਼ਾਮਿਲ ਹੋ ਕੇ ਇਸ ਰੈਲੀ ਨੂੰ ਸਫਲ ਬਣਾਇਆ ਅਤੇ ਵਿਰੋਧੀਆਂ ਨੂੰ ਇਹ ਸਬੂਤ ਦਿੱਤਾ ਹੈ ਕਿ ਹਲਕੇ ਦੇ ਲੋਕ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਪਾਰਟੀ ਲਈ ਹਲਕੇ ਵਿਚ ਕੀਤੀ ਜਾ ਰਹੀ ਦਿਨ ਰਾਤ ਮਿਹਨਤ ਦੀ ਬਦੌਲਤ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਰਣੀਕੇ ਪਰਿਵਾਰ ਵੀ ਹਮੇਸ਼ਾਂ ਪਾਰਟੀ ਦੇ ਮਿਹਨਤੀ ਵਰਕਰਾਂ ਦਾ ਹਮੇਸ਼ਾਂ ਰਿਣੀ ਰਹੇਗਾ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਧਰਮ ਵੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸਰਕਲ ਪ੍ਰਧਾਨ ਪੰਡੋਰੀ ਸਰਨਬੀਰ ਸਿੰਘ ਸੋਹੀ, ਇਕਬਾਲ ਸਿੰਘ ਜਹਾਂਗੀਰ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸਤਿੰਦਰਜੀਤ ਸਿੰਘ ਬੁੱਟਰ, ਗੱਜਣ ਸਿੰਘ ਔਲਖ ਜੇਠੂਵਾਲ, ਤਰਸੇਮ ਸਿੰਘ ਔਲਖ, ਸੁਵਿੰਦਰ ਸਿੰਘ ਜੇਠੂਵਾਲ, ਗੁਰਬਖਸ਼ ਸਿੰਘ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਗੁਰਜਿੰਦਰ ਸਿੰਘ ਜੇਠੂਵਾਲ, ਜੋਧਪੁਰੀ, ਆਤਮਾ ਸਿੰਘ, ਬਾਬਾ ਗੁਰਵਿੰਦਰ ਸਿੰਘ, ਦਲਬੀਰ ਸਿੰਘ ਫੌਜੀ, ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ।