29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ’ਚ ਬਾਬਾ ਬਕਾਲਾ ਸਾਹਿਬ ਕਾਨਫ਼ਰੰਸ ਲਈ ਰਾਜਾਸਾਂਸੀ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ

ਅਜਨਾਲਾ/ਰਾਜਾਸਾਂਸੀ, 28 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਅੱਜ ਹਲਕਾ ਰਾਜਾਸਾਂਸੀ ਤੋਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਬੱਸਾਂ ਅਤੇ ਗੱਡੀਆਂ ਦਾ ਵੱਡਾ ਕਾਫ਼ਲਾ ਪਾਰਟੀ ਆਗੂਆਂ ਤੇ ਵਲੰਟੀਅਰਾਂ ਨੂੰ ਲੈ ਕੇ ਰਵਾਨਾ ਹੋਇਆ। ਇਸ ਦੌਰਾਨ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋ ਰਹੀ ਕਾਨਫ਼ਰੰਸ ਵਿਚ ਹਲਕਾ ਰਾਜਾਸਾਂਸੀ ਤੋਂ ਵੱਡੀ ਗਿਣਤੀ ਵਿਚ ‘ਆਪ’ ਅਹੁਦੇਦਾਰਾਂ ਤੇ ਵਲੰਟੀਅਰਾਂ ਦੀ ਸ਼ਮੂਲੀਅਤ ਪਾਰਟੀ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਅਤੇ ਇੱਕਜੁੱਟਤਾ ਦਾ ਪ੍ਰਗਟਾਵਾ ਹੈ।

Ad Position 21
No active advertisement
ਅਜੀਤ ਡੈਸਕ 29-08-2026
ਅਜਨਾਲਾ/ਰਾਜਾਸਾਂਸੀ, 28 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਅੱਜ ਹਲਕਾ ਰਾਜਾਸਾਂਸੀ ਤੋਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਬੱਸਾਂ ਅਤੇ ਗੱਡੀਆਂ ਦਾ ਵੱਡਾ ਕਾਫ਼ਲਾ ਪਾਰਟੀ ਆਗੂਆਂ ਤੇ ਵਲੰਟੀਅਰਾਂ ਨੂੰ ਲੈ ਕੇ ਰਵਾਨਾ ਹੋਇਆ। ਇਸ ਦੌਰਾਨ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋ ਰਹੀ ਕਾਨਫ਼ਰੰਸ ਵਿਚ ਹਲਕਾ ਰਾਜਾਸਾਂਸੀ ਤੋਂ ਵੱਡੀ ਗਿਣਤੀ ਵਿਚ ‘ਆਪ’ ਅਹੁਦੇਦਾਰਾਂ ਤੇ ਵਲੰਟੀਅਰਾਂ ਦੀ ਸ਼ਮੂਲੀਅਤ ਪਾਰਟੀ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਅਤੇ ਇੱਕਜੁੱਟਤਾ ਦਾ ਪ੍ਰਗਟਾਵਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ, ਸੂਬੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਵੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਸੋਨੀਆ ਮਾਨ ਨੇ ਅੱਗੇ ਕਿਹਾ ਕਿ ਹਲਕਾ ਰਾਜਾਸਾਂਸੀ ਵਿਚ ਆਮ ਆਦਮੀ ਪਾਰਟੀ ਦਾ ਸੰਗਠਨ ਪੂਰੀ ਤਰ੍ਹਾਂ ਮਜ਼ਬੂਤ ਅਤੇ ਇੱਕਜੁੱਟ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਮਾਰਕੀਟ ਕਮੇਟੀ ਚੁਗਾਵਾਂ ਦੇ ਚੇਅਰਮੈਨ ਰੇਸ਼ਮ ਸਿੰਘ ਵੜੈਚ, ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੈਂਬਰ ਸੁਖਦੀਪ ਸਿੰਘ ਛੀਨਾ, ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲ, ਸਰਪੰਚ ਤੇਜਬੀਰ ਸਿੰਘ ਬੱਗਾ ਕਲਾਂ, ਸਰਪੰਚ ਸੁਖਚੈਨ ਸਿੰਘ ਅਦਲੀਵਾਲ, ਸਰਪੰਚ ਗੁਰਜੰਟ ਸਿੰਘ, ਲਛਮਣ ਸਿੰਘ ਰਾਣੀਆਂ, ਸਰਪੰਚ ਤਰਲੋਚਨ ਸਿੰਘ ਉਠੀਆਂ, ਚੇਅਰਮੈਨ ਕਰਮਜੀਤ ਸਿੰਘ, ਸਰਪੰਚ ਮੋਰ ਸਿੰਘ, ਸਰਪੰਚ ਸੁਖਵਿੰਦਰ ਸਿੰਘ ਸੋਨੀ, ਸਰਪੰਚ ਰਾਜਨ ਈਸਾਪੁਰ, ਲਖਵਿੰਦਰ ਸਿੰਘ ਲੱਖਾ ਭਿੰਡੀ ਸੈਦਾਂ, ਗੁਰਵਿੰਦਰ ਸਿੰਘ ਭਿੱਟੇਵੱਡ, ਤਰਸ਼ੇਮ ਸਿੰਘ ਛੰਨ ਕੋਹਾਲੀ, ਲਾਲੀ ਮਾਨਾਂਵਾਲਾ, ਤਰਸੇਮ ਸਿੰਘ ਛੰਨ ਕੋਹਾਲੀ, ਅੰਗਰੇਜ਼ ਸਿੰਘ ਅਤੇ ਤਰਸੇਮ ਸਿੰਘ ਕੋਟਲੀ ਦਸੰਧੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਲ ਪ੍ਰਧਾਨ ਖ਼ਾਲਸਾ ਦੀ ਅਗਵਾਈ ’ਚ ਸਰਕਲ ਮਹਿਤਾ ਤੋਂ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ ਅਗਲੀ ਖ਼ਬਰ ਸ਼ਿਵਰਾਜ ਸਿੰਘ ਚੌਹਾਨ, ਨਾਇਬ ਸਿੰਘ ਸੈਣੀ ਤੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿ...
Ad Position 24