29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਰਕਲ ਪ੍ਰਧਾਨ ਖ਼ਾਲਸਾ ਦੀ ਅਗਵਾਈ ’ਚ ਸਰਕਲ ਮਹਿਤਾ ਤੋਂ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ

ਚੌਂਕ ਮਹਿਤਾ, 28 ਅਗਸਤ (ਧਰਮਿੰਦਰ ਸਿੰਘ ਭੰਮਰਾ)-‘ਸਾਚਾ ਗੁਰੂ ਲਾਧੋ ਰੇ’ ਦਿਵਸ, ਮੇਲਾ ਰੱਖੜ ਪੁੰਨਿਆਂ ਮੌਕੇ ਸ਼੍ਰੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਅੱਜ ਸਰਕਲ ਮਹਿਤਾ ਤੋਂ ਬੱਸਾਂ, ਕਾਰਾਂ ਅਤੇ ਮੋਟਰਸਾਇਕਲਾਂ ਸਮੇਤ ਵਰਕਰਾਂ ਦਾ ਇਕ ਵਿਸ਼ਾਲ ਕਾਫ਼ਲਾ ਅਕਾਲੀ ਦਲ ਦੀ ਚੜਦੀ ਕਲਾ ਦੇ ਜੈਕਾਰੇ ਲਗਾਉਂਦਾ ਰਵਾਨਾ ਹੋਇਆ। ਜ਼ਿਕਰਯੋਗ ਹੈ ਕਿ ਸਰਕਲ ਮਹਿਤਾ ਦੇ ਸੀਨੀਅਰ ਆਗੂਆਂ ਦੇ ਸਹਿਯੋਗ ਨਾਲ ਇਸ ਕਾਫ਼ਲੇ ਦੀ ਅਗਵਾਈ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 29-08-2026
ਚੌਂਕ ਮਹਿਤਾ, 28 ਅਗਸਤ (ਧਰਮਿੰਦਰ ਸਿੰਘ ਭੰਮਰਾ)-‘ਸਾਚਾ ਗੁਰੂ ਲਾਧੋ ਰੇ’ ਦਿਵਸ, ਮੇਲਾ ਰੱਖੜ ਪੁੰਨਿਆਂ ਮੌਕੇ ਸ਼੍ਰੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਅੱਜ ਸਰਕਲ ਮਹਿਤਾ ਤੋਂ ਬੱਸਾਂ, ਕਾਰਾਂ ਅਤੇ ਮੋਟਰਸਾਇਕਲਾਂ ਸਮੇਤ ਵਰਕਰਾਂ ਦਾ ਇਕ ਵਿਸ਼ਾਲ ਕਾਫ਼ਲਾ ਅਕਾਲੀ ਦਲ ਦੀ ਚੜਦੀ ਕਲਾ ਦੇ ਜੈਕਾਰੇ ਲਗਾਉਂਦਾ ਰਵਾਨਾ ਹੋਇਆ। ਜ਼ਿਕਰਯੋਗ ਹੈ ਕਿ ਸਰਕਲ ਮਹਿਤਾ ਦੇ ਸੀਨੀਅਰ ਆਗੂਆਂ ਦੇ ਸਹਿਯੋਗ ਨਾਲ ਇਸ ਕਾਫ਼ਲੇ ਦੀ ਅਗਵਾਈ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਨੇ ਕੀਤੀ। ਇਸ ਦੌਰਾਨ ਸਾਬਕਾ ਚੇਅਰਮੈਨ ਜਥੇਦਾਰ ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਧਿਆਨ ਸਿੰਘ ਮਹਿਤਾ, ਮਾਸਟਰ ਬਲਜਿੰਦਰ ਸਿੰਘ ਬੁੱਟਰ, ਸਾਬਕਾ ਸਰਪੰਚ ਜਗਤਾਰ ਸਿੰਘ ਗੱਗੜਭਾਣਾ, ਸਾਬਕਾ ਸਰਪੰਚ ਕੁਲਬੀਰ ਸਿੰਘ ਧਰਦਿਓ, ਐੱਸ.ਸੀ. ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਧਰਦਿਉ ਤੇ ਬੀ.ਸੀ. ਵਿੰਗ ਦੇ ਪ੍ਰਧਾਨ ਪਲਵਿੰਦਰ ਸਿੰਘ ਨੇ ਆਖਿਆ ਕਿ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋਣ ਵਾਲੀ ਅੱਜ ਦੀ ਅਕਾਲੀ ਕਾਨਫਰੰਸ ਵਿਰੋਧੀਆਂ ਦੀਆਂ ਜੜ੍ਹਾਂ ਪੁੱਟ ਦੇਵੇਗੀ। ਕਿਉਂਕਿ ਦਿੱਲੀ ਦੇ ਦਲਾਲਾਂ ਨੇ ਗੁਰੂਆਂ, ਪੀਰਾਂ, ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਨੂੰ ਲੁੱਟਣ ਤੋਂ ਸਿਵਾ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਦੇਖਣਾ ਚਾਹੁੰਦੇ ਹਨ, 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਗ਼ੈਰਤਮੰਦ ਲੋਕ ਇਨ੍ਹਾਂ ਲੋਟੂ ਪਾਰਟੀਆਂ ਨੂੰ ਧੂੜ ਚਟਾ ਕੇ ਸਾਹ ਲੈਣਗੇ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਲਾਲ ਸਿੰਘ ਲਾਲੀ, ਜਥੇਦਾਰ ਸਰਤਾਜ ਸਿੰਘ ਚੂੰਘ, ਬਾਪੂ ਸਰਦੂਲ ਸਿੰਘ ਸੈਦੋਕੇ, ਜਥੇਦਾਰ ਕੁਲਵਿੰਦਰ ਸਿੰਘ ਸੈਦੋਕੇ , ਯੂਥ ਆਗੂ ਪ੍ਰਭਸ਼ੇਰ ਸਿੰਘ ਸੈਦੋਕੇ, ਸਪੋਰਟਸ ਵਿੰਗ ਦੇ ਚੇਅਰਮੈਨ ਬਲਜੀਤ ਪ੍ਰਧਾਨ, ਸਾਬਕਾ ਸਰਪੰਚ ਸਵਿੰਦਰ ਸਿੰਘ ਪੱਲ੍ਹਾ, ਸਾਬਕਾ ਸਰਪੰਚ ਜਸਵੰਤ ਸਿੰਘ ਧਰਦਿਉ ਤੋਂ ਇਲਾਵਾ ਬਹੁਤ ਸਾਰੇ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 4.05 ਕਰੋੜ ਰੁ. ਦੀ ਠੱਗੀ ਦੇ ਮਾਮਲੇ ’ਚ ਜੀਜੇ-ਸਾਲੇ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ’ਚ ਬਾਬਾ ਬਕਾਲਾ ਸਾਹਿਬ ਕਾਨਫ਼ਰੰਸ ਲਈ ਰਾਜਾਸਾਂਸੀ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ
Ad Position 24