31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਤਿੰਨ ਵਾਰ ਹੋਏ ਹਮਲਿਆਂ ’ਤੇ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ : ਹੈਪੀ ਸਰਪੰਚ * ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣੀ ਪਈ ਅਟਾਰੀ ਦੇ ਸਰਪੰਚ ਨੂੰ ਮਹਿੰਗੀ ਪੁਲਿਸ ਵਲੋਂ ਕਾਰਵਾਈ ਕਰਨ ਦਾ ਦਿੱਤਾ ਭਰੋਸਾ

ਅਟਾਰੀ ਸਰਹੱਦ, (ਅੰਮ੍ਰਿਤਸਰ) 30 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਕਸਬਾ ਅਟਾਰੀ ਸ਼ਾਮ ਸਿੰਘ ਵਿਖੇ ਨਸ਼ਿਆਂ ਦੇ ਖਿਲਾਫ਼ ਸਮੇਂ ਸਮੇਂ ਸਾਥੀਆਂ ਨਾਲ ਆਵਾਜ਼ ਚੁੱਕਣ ਵਾਲੇ ਮੌਜੂਦਾ ਸਰਪੰਚ ਹਰਪ੍ਰੀਤ ਸਿੰਘ ਹੈਪੀ ’ਤੇ ਇਕ ਵਾਰ ਫਿਰ ਨਸ਼ਿਆਂ ਖਿਲਾਫ਼ ਆਵਾਜ਼ ਚੁੱਕਣ ’ਤੇ ਜਾਨਲੇਵਾ ਹਮਲਾ ਹੋਣ ਬਾਰੇ ਜਾਣਕਾਰੀ ਹਾਸਿਲ ਹੋਈ ਹੈ। ਦੋ ਦਿਨ ਪਹਿਲਾਂ ਹੋਏ ਅਟਾਰੀ ਦੇ ਸਰਪੰਚ ਹਰਪ੍ਰੀਤ ਸਿੰਘ ਦੇ ਹਮਲੇ ਸੰਬੰਧੀ ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਵਲੋਂ ਵੀ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਅਟਾਰੀ ਦੇ ਸਰਪੰਚ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨ ’ਤੇ ਸਰਕਾਰ ਅਤੇ ਸਥਾਨਕ ਪੁਲਿਸ ਨੂੰ ਅੜੇ ਹੱਥੀਂ ਲਿਆ ਹੈ ।

Ad Position 21
No active advertisement
ਸਰਪੰਚ ਹਰਪ੍ਰੀਤ ਸਿੰਘ ਹੈਪੀ ਅਟਾਰੀ ਆਪਣੇ ’ਤੇ ਹੋਏ ਹਮਲੇ ਸੰਬੰਧੀ ਵੀਡੀਓ ਤੇ ਫੋਟੋਆਂ ਜਾਰੀ ਕਰਨ ਸਮੇਂ । ਤਸਵੀਰ : ਰਾਜਿੰਦਰ ਸਿੰਘ ਰੂਬੀ 31-08-2026
ਅਟਾਰੀ ਸਰਹੱਦ, (ਅੰਮ੍ਰਿਤਸਰ) 30 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਕਸਬਾ ਅਟਾਰੀ ਸ਼ਾਮ ਸਿੰਘ ਵਿਖੇ ਨਸ਼ਿਆਂ ਦੇ ਖਿਲਾਫ਼ ਸਮੇਂ ਸਮੇਂ ਸਾਥੀਆਂ ਨਾਲ ਆਵਾਜ਼ ਚੁੱਕਣ ਵਾਲੇ ਮੌਜੂਦਾ ਸਰਪੰਚ ਹਰਪ੍ਰੀਤ ਸਿੰਘ ਹੈਪੀ ’ਤੇ ਇਕ ਵਾਰ ਫਿਰ ਨਸ਼ਿਆਂ ਖਿਲਾਫ਼ ਆਵਾਜ਼ ਚੁੱਕਣ ’ਤੇ ਜਾਨਲੇਵਾ ਹਮਲਾ ਹੋਣ ਬਾਰੇ ਜਾਣਕਾਰੀ ਹਾਸਿਲ ਹੋਈ ਹੈ। ਦੋ ਦਿਨ ਪਹਿਲਾਂ ਹੋਏ ਅਟਾਰੀ ਦੇ ਸਰਪੰਚ ਹਰਪ੍ਰੀਤ ਸਿੰਘ ਦੇ ਹਮਲੇ ਸੰਬੰਧੀ ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਵਲੋਂ ਵੀ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਅਟਾਰੀ ਦੇ ਸਰਪੰਚ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨ ’ਤੇ ਸਰਕਾਰ ਅਤੇ ਸਥਾਨਕ ਪੁਲਿਸ ਨੂੰ ਅੜੇ ਹੱਥੀਂ ਲਿਆ ਹੈ । ਸਰਪੰਚ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਵਾਲੇ ਪਾਸਿਓਂ ਕਸਬਾ ਅਟਾਰੀ ਦੇ ਆਸ ਪਾਸ ਵਿਖੇ ਆ ਰਹੇ ਲਗਾਤਾਰ ਨਸ਼ਿਆਂ, ਅਸਲੇ ਅਤੇ ਆਰਡੀਐਕਸ ਡਰੋਨ ਜੋ ਡਿੱਗ ਰਹੇ ਹਨ, ਉਨ੍ਹਾਂ ਦੀ ਆਵਾਜ਼ ਬੁਲੰਦ ਕਰ ਰਿਹਾ ਹੈ, ਜਿਸ ’ਤੇ ਨਸ਼ਾ ਤਸਕਰਾਂ ਵਲੋਂ ਉਨ੍ਹਾਂ ’ਤੇ ਹਮਲਾ ਕਰਕੇ ਆਵਾਜ਼ ਨੂੰ ਰੋਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਉਹ ਅਗਾਂਹ ਵੀ ਇਸੇ ਤਰ੍ਹਾਂ ਹੀ ਚੁੱਕਣਗੇ । ਸਰਪੰਚ ਹਰਪ੍ਰੀਤ ਸਿੰਘ ਹੈਪੀ ਅਟਾਰੀ ਨੇ ਦੱਸਿਆ ਕਿ ਤਿੰਨ ਵਾਰੀ ਪਹਿਲਾਂ ਹੋਏ ਜਾਨਲੇਵਾ ਹਮਲਿਆਂ ਵਿਚ ਉਹ ਵਾਲ ਵਾਲ ਬਚੇ ਹਨ ਤੇ ਇਸ ਵਾਰ ਵੀ ਚਾਕੂ ਨਾਲ ਉਨ੍ਹਾਂ ਤੇ ਭਰਾ ’ਤੇ ਹਮਲਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੰਬੰਧੀ ਉਹ ਸੰਬੰਧਿਤ ਪੁਲਿਸ ਥਾਣਾ ਘਰਿੰਡਾ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਵੱਡੀ ਗਿਣਤੀ ’ਚ ਇਲਾਕੇ ਦੇ ਮੁਹਤਬਰਾਂ ਨਾਲ ਪੁੱਜੇ ਸਨ, ਮਗਰ ਉੱਥੋਂ ਵੀ ਕੋਈ ਇਨਸਾਫ ਨਾ ਮਿਲਣ ’ਤੇ ਉਹ ਆਪਣੀ ਗੁਹਾਰ ਦੇਸ਼ ਦੀਆਂ ਕੇਂਦਰੀ ਸੁਰੱਖਿਆ ਏਜੰਸੀਆਂ ਤੇ ਵਿਭਾਗਾਂ ਨੂੰ ਲਗਾ ਰਹੇ ਹਨ ਕਿ ਲਗਾਤਾਰ ਪਾਕਿਸਤਾਨ ਵਾਲੇ ਪਾਸਿਓਂਂ ਕਸਬਾ ਅਟਾਰੀ ਅੰਦਰ ਕਿਸ ਦੇ ਇਸ਼ਾਰੇ ’ਤੇ ਡਰੋਨਾਂ ਨਾਲ ਨਸ਼ੀਲੇ ਪਦਾਰਥ ’ਤੇ ਅਸਲਾ ਰਿਹਾ ਹੈ । ਉਸ ਦਾ ਨਿਰਪੱਖਤਾ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਦਾ ਜਾਵੇ। ਇਸ ਸੰਬੰਧਿਤ ਪੁਲਿਸ ਅਧਿਕਾਰੀਆਂ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜੋ ਵੀ ਦਰਖਾਸਤ ਸਰਪੰਚ ਹਰਪ੍ਰੀਤ ਸਿੰਘ ਹੈਪੀ ਅਟਾਰੀ ਵਲੋਂ ਦਿੱਤੀ ਗਈ ਹੈ ਉਸ ਦੀ ਉਹ ਨਿਰਪੱਖਤਾ ਨਾਲ ਜਾਂਚ ਕਰ ਰਹੇ ਹਨ ਤੇ ਉਨ੍ਹਾਂ ਵਲੋਂ ਜਾਰੀ ਕੀਤੀ ਗਈਆਂ ਵੀਡੀਓ ਤੇ ਵੀ ਸਖਤ ਤੋਂ ਸਖਤ ਕਾਰਵਾਈ ਕਰਨ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਦੀ ਸਮਾਪਤੀ ਮੌਕੇ ਅੰਮ੍ਰਿਤ ਸੰਚਾਰ ਅਗਲੀ ਖ਼ਬਰ ਦਲਿਤ ਅਤੇ ਪੱਛੜੇ ਵਰਗਾਂ ਦੀ ਆਵਾਜ਼ ਹੋਵੇਗੀ ਬੁਲੰਦ: ਭੰਗਵਾਂ ਵਾਲਮੀਕਿ ਧਰਮ ਸਮਾਜ ਨੇ ਬਲਵਿੰਦਰ ਸਿੰਘ ਨੂੰ ਸੌਂਪੀ ਕਮਾਨ
Ad Position 24