ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਰਕਸ਼ਾਪ
ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਦੇ ਪ੍ਰਿੰ: ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਫੈਸ਼ਨ ਡੀਜਾਇਨਿੰਗ ਵਿਭਾਗ ਦੇ ਪ੍ਰੋ.
ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਦੇ ਪ੍ਰਿੰ: ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਫੈਸ਼ਨ ਡੀਜਾਇਨਿੰਗ ਵਿਭਾਗ ਦੇ ਪ੍ਰੋ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਫੈਸ਼ਨ ਡੀਜਾਇਨਿੰਗ ਵਿਭਾਗ ਵਲੋਂ ਇਕ ਦਿਨਾ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ, ਜਿਸ ‘ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਰੀਤ ਕਰਿਏਸ਼ਨ ਦੇ ਮਾਹਿਰ ਬਿਪਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਫਰਸ਼ੀ ਸਲਵਾਰ ਦੀ ਕਟਿੰਗ ਕਰਨ ਅਤੇ ਉਸ ਨੂੰ ਤਿਆਰ ਕਰਨ ਦੀਆਂ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਸਲਵਾਰ ਦੀ ਸਹੀ ਮਾਪ ਲੈਣ ਅਤੇ ਕੱਪੜੇ ਦੀ ਬੱਚਤ ਕਰਦਿਆਂ ਕਟਿੰਗ ਕਰਨ ਦੇ ਗੁਰ ਅਤੇ ਟਾਈ ਐਂਡ ਡਾਈ ਦੀ ਕਲਾ ਬਾਰੇ ਵੀ ਵਿਦਿਆਰਥਣਾਂ ਨੂੰ ਵਿਹਾਰਕ ਸਿਖਲਾਈ ਦਿੱਤੀ ਗਈ। ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਫੈਸ਼ਨ ਡਿਜਾਇਨਿੰਗ ਦਾ ਵਿਸ਼ਾ ਅਜੋਕੇ ਸਮੇਂ ‘ਚ ਬਹੁਤ ਹੀ ਮਹੱਤਵਪੂਰਨ ਅਤੇ ਰੋਜ਼ਗਾਰ ਮੁਖੀ ਵਿਸ਼ਾ ਹੈ। ਅਜਿਹੇ ਵਿਸ਼ਿਆਂ ਰਾਹੀਂ ਵਿਦਿਆਰਥੀ ਨਾ ਸਿਰਫ਼ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ, ਸਗੋਂ ਘਰ ਬੈਠੇ ਆਪਣਾ ਕੰਮ ਜਾਂ ਬੁਟੀਕ ਆਦਿ ਵੀ ਸ਼ੁਰੂ ਕਰ ਸਕਦੇ ਹਨ । ਪ੍ਰਿੰਸੀਪਲ ਅਤੇ ਮੌਜੂਦਾ ਸਟਾਫ਼ ਵਲੋਂ ਮਹਿਮਾਨ ਬਿਪਨਪ੍ਰੀਤ ਕੌਰ ਨੂੰ ਯਾਦਗਾਰੀ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਡਾ. ਹਰਜੀਵ ਕੌਰ ਮੁਖੀ ਇਕਨਾਮਿਕਸ ਵਿਭਾਗ ਅਤੇ ਪ੍ਰੋ. ਮਨਪ੍ਰੀਤ ਕੌਰ ਫੈਸ਼ਨ ਡਿਜ਼ਾਇਨਿੰਗ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ।