31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਰਮਦਾਸ ਵਿਖੇ ਵਿਧਾਇਕ ਧਾਲੀਵਾਲ ਨੇ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੀ ਕਰਵਾਈ ਸ਼ੁਰੂਆਤ

ਰਮਦਾਸ, 31 ਅਗਸਤ (ਜਸਵੰਤ ਸਿੰਘ ਵਾਹਲਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਵੱਛ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਸਫਾਈ ਅਭਿਆਨ ‘ਮਿਸ਼ਨ ਕਲੀਨ’ ਪੰਜਾਬ, ਤਹਿਤ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਤਿਹਾਸਿਕ ਕਸਬਾ ਰਮਦਾਸ ਵਿਖੇ ਆਪ ਵਲੰਟੀਅਰਾਂ ਦੇ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਣ ਉਪਰੰਤ ਸਫਾਈ ਅਭਿਆਨ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਸਾਹਿਬ ਤੋਂ ਬੱਸ ਸਟੈਂਡ, ਅੱਡਾ ਤਲਾਬ ਵਾਲਾ ਤੋਂ ਇਲਾਵਾ ਕਸਬੇ ਦੇ ਬਾਜ਼ਾਰਾਂ ਅੰਦਰ ਸਫਾਈ ਕੀਤੀ । ਇਸ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਵਰਸੋਈ ਨਗਰੀ ਰਮਦਾਸ ਸਾਫ ਸੁਥਰੀ ਹੋਣੀ ਚਾਹੀਦੀ ਹੈ ਕਿਉਂਕਿ ਇੱਥੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਵੱਖ ਵੱਖ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੁੰਦੀਆਂ ।

Ad Position 21
No active advertisement
ਅਜੀਤ ਡੈਸਕ 01-09-2026
ਰਮਦਾਸ, 31 ਅਗਸਤ (ਜਸਵੰਤ ਸਿੰਘ ਵਾਹਲਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਵੱਛ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਸਫਾਈ ਅਭਿਆਨ ‘ਮਿਸ਼ਨ ਕਲੀਨ’ ਪੰਜਾਬ, ਤਹਿਤ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਤਿਹਾਸਿਕ ਕਸਬਾ ਰਮਦਾਸ ਵਿਖੇ ਆਪ ਵਲੰਟੀਅਰਾਂ ਦੇ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਣ ਉਪਰੰਤ ਸਫਾਈ ਅਭਿਆਨ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਸਾਹਿਬ ਤੋਂ ਬੱਸ ਸਟੈਂਡ, ਅੱਡਾ ਤਲਾਬ ਵਾਲਾ ਤੋਂ ਇਲਾਵਾ ਕਸਬੇ ਦੇ ਬਾਜ਼ਾਰਾਂ ਅੰਦਰ ਸਫਾਈ ਕੀਤੀ । ਇਸ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਵਰਸੋਈ ਨਗਰੀ ਰਮਦਾਸ ਸਾਫ ਸੁਥਰੀ ਹੋਣੀ ਚਾਹੀਦੀ ਹੈ ਕਿਉਂਕਿ ਇੱਥੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਵੱਖ ਵੱਖ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੁੰਦੀਆਂ । ਉਨ੍ਹਾਂ ਕਿਹਾ ਇਹ ਸਫਾਈ ਮੁਹਿੰਮ 9 ਸਤੰਬਰ ਤੱਕ ਪੂਰੇ ਪੰਜਾਬ ਵਿਚ ਚੱਲੇਗੀ । ਉਨ੍ਹਾਂ ਕਿਹਾ ਕਿ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਲਈ ਇਹ ਸਫਾਈ ਮੁਹਿੰਮ ਚਲਾਈ ਗਈ ਹੈ ਤੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਦਾ ਹਿੱਸਾ ਬਣ ਕੇ ਸਾਫ ਸਫਾਈ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ।ਇਸ ਮੌਕੇ ਪੀ.ਏ ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਚੇਅਰਮੈਨ ਪ੍ਰਿਥਵੀਪਾਲ ਸਿੰਘ ਵਾਹਲਾ, ਨਗਰ ਕੌਂਸਲ ਮੀਤ ਪ੍ਰਧਾਨ ਕਰਨਜੀਤ ਸਿੰਘ ਬਿੱਟੂ, ਕੌਂਸਲਰ ਤਰਵਿੰਦਰ ਸਿੰਘ ਰੰਧਾਵਾ, ਕੌਸਲਰ ਗੌਰਵ ਭੰਡਾਰੀ, ਕੌਸਲਰ ਰਣਜੀਤ ਸਿੰਘ ਬੱਗੂ, ਕੌਸਲਰ ਦਲਜੀਤ ਕੁਮਾਰ, ਹਰਪ੍ਰੀਤ ਸਿੰਘ ਰੰਧਾਵਾ, ਗੁਰਪਾਲ ਸਿੰਘ ਭਿੰਡਰ, ਸਰਪੰਚ ਸੁਖਰਾਜ ਸਿੰਘ ਬਾਉਲੀ, ਬੰਟੀ ਰਮਦਾਸ, ਮਹਿਲਾ ਵਿੰਗ ਪ੍ਰਧਾਨ ਪੂਜਾ ਰਮਦਾਸ ਤੋ ਇਲਾਵਾ ਈ.ਓ ਦਿਨੇਸ਼ ਸੂਰੀ, ਸੈਂਟਰੀ ਸੁਪਰਡੈਂਟ ਦਵਿੰਦਰ ਕੁਮਾਰ ਠਾਕੁਰ, ਯੂਨੀਅਰ ਸਹਾਇਕ ਜਸਵਿੰਦਰਪਾਲ, ਕਲਰਕ ਧਰਮਵੀਰ, ਠੇਕੇਦਾਰ ਬ੍ਰਿਜ ਭੂਸ਼ਣ, ਰਵੀ ਰਮਦਾਸ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਿਪਾਲ ਹੜ੍ਹਾਂ ਦੇ ਮ੍ਰਿਤਕਾਂ ਦੀ ਯਾਦ ’ਚ ਸਰੀ ਵਿਖੇ ਸ਼ਰਧਾਂਜਲੀ ਸਮਾਗਮ 31 ਕੈਨੇਡੀਅਨ ਅਜੇ ਵੀ ਲਾਪਤਾ ਅਗਲੀ ਖ਼ਬਰ ਮਜੀਠੀਆ ਵਲੋਂ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਸੁਖਜੀਤ, ਭੱਟੀ ਲੁੱਧੜ ’ਚ ਅਕਾਲੀ ਵਰਕਰਾਂ ਦੀ...
Ad Position 24