02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੰਵਰਪ੍ਰਤਾਪ ਦੀ ਅਗਵਾਈ ’ ਚ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦਾ ਸਵਾਗਤ

ਅਜਨਾਲਾ/ਰਾਜਾਸਾਂਸੀ, 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਫੇਰੀ ’ਤੇ ਪਹੁੰਚੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸੁਭੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਜਨਾਲਾ/ਰਾਜਾਸਾਂਸੀ, 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਫੇਰੀ ’ਤੇ ਪਹੁੰਚੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸੁਭੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ । ਇਸ ਦੌਰਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਦੈ ਭਾਨੂ ਚਿਬ ਦਾ ਪੰਜਾਬ ਦੌਰਾ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਕਰਨ ਵਾਲਾ ਹੈ। ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ, ਸਿੱਖਿਆ, ਨਸ਼ਿਆਂ ਅਤੇ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ । ਯੂਥ ਕਾਂਗਰਸ ਇਨ੍ਹਾਂ ਮੁੱਦਿਆਂ ‘ਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰਦੀ ਰਹੇਗੀ । ਇਸ ਮੌਕੇ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਹਲਕੇ ਦੇ ਹੋਰਨਾਂ ਆਗੂਆਂ ਵਲੋਂ ਪ੍ਰਧਾਨ ਉਦੈ ਭਾਨੂ ਚਿਬ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਸਰਬਜੋਤ ਸਿੰਘ ਅੰਬ ਕੋਟਲੀ, ਯੂਥ ਕਾਂਗਰਸ ਬਲਾਕ ਅਜਨਾਲਾ 1 ਦੇ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਜ਼ਿਲ੍ਹਾ ਜਨਰਲ ਸਕੱਤਰ ਗੌਰਵਦੀਪ ਸਿੰਘ ਵਲਟੋਹਾ, ਬਲਾਕ 2 ਦੇ ਪ੍ਰਧਾਨ ਮਨਬੀਰ ਸਿੰਘ ਸੈਂਸਰਾ ਆਦਿ ਹਾਜ਼ਰ ਸਨ। 31ਏਐਸਆਰ81 ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਉਦੈ ਭਾਨੂ ਚਿਬ ਨੂੰ ਸਨਮਾਨਿਤ ਕਰਦੇ ਹੋਏ, ਨਾਲ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸੁਭੀ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੈਂਸਰਾ ਨੇ ਰੱਸਾਕਸ਼ੀ ਮੁਕਾਬਲੇ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਮਜੀਠਾ ਵਿਖੇ 4 ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
Ad Position 24