03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜੱਟਾ ਗ੍ਰਨੇਡ ਹਮਲਾ ਮਾਮਲਾ: ਗ੍ਰਿਫ਼ਤਾਰ ਦੋਵੇਂ ਨੌਜਵਾਨਾਂ ਨੂੰ ਨਿਆਇਕ ਹਿਰਾਸਤ ਲਈ ਜੇਲ੍ਹ ਭੇਜਿਆ

ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਜੱਟਾ ਵਿਖੇ ਬੀਤੀ 20 ਅਗਸਤ ਦੀ ਰਾਤ ਸਾਬਕਾ ਫੌਜੀ ਨਿਰਮਲ ਸਿੰਘ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮਾਨਯੋਗ ਅਦਾਲਤ ਵਲੋਂ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਗਏ ਹਨ। ਉਕਤ ਮਾਮਲੇ ਦੀ ਕਾਨੂੰਨੀ ਪੈਰਵੀ ਕਰ ਰਹੇ ਐਡਵੋਕੇਟ ਮਨਦੀਪ ਸਿੰਘ ਮੁਹਾਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਬਕਾ ਫੌਜੀ ਨਿਰਮਲ ਸਿੰਘ ਦੇ ਘਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਥਾਣਾ ਰਮਦਾਸ ਦੀ ਪੁਲਿਸ ਵਲੋਂ ਵਿਸ਼ਵਪ੍ਰੀਤ ਸਿੰਘ ਅਤੇ ਜੁਗਰਾਜ ਸਿੰਘ ਨਾਮਕ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਜੱਟਾ ਵਿਖੇ ਬੀਤੀ 20 ਅਗਸਤ ਦੀ ਰਾਤ ਸਾਬਕਾ ਫੌਜੀ ਨਿਰਮਲ ਸਿੰਘ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮਾਨਯੋਗ ਅਦਾਲਤ ਵਲੋਂ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਗਏ ਹਨ। ਉਕਤ ਮਾਮਲੇ ਦੀ ਕਾਨੂੰਨੀ ਪੈਰਵੀ ਕਰ ਰਹੇ ਐਡਵੋਕੇਟ ਮਨਦੀਪ ਸਿੰਘ ਮੁਹਾਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਬਕਾ ਫੌਜੀ ਨਿਰਮਲ ਸਿੰਘ ਦੇ ਘਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਥਾਣਾ ਰਮਦਾਸ ਦੀ ਪੁਲਿਸ ਵਲੋਂ ਵਿਸ਼ਵਪ੍ਰੀਤ ਸਿੰਘ ਅਤੇ ਜੁਗਰਾਜ ਸਿੰਘ ਨਾਮਕ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿਚ ਮਾਨਯੋਗ ਅਦਾਲਤ ਵਲੋਂ ਦੋਵਾਂ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਪੁਲਿਸ ਰਿਮਾਂਡ ਦੀ ਮਿਆਦ ਪੂਰੀ ਹੋਣ ਉਪਰੰਤ ਥਾਣਾ ਰਮਦਾਸ ਦੀ ਪੁਲਿਸ ਵਲੋਂ ਵਿਸ਼ਵਪ੍ਰੀਤ ਸਿੰਘ ਅਤੇ ਜੁਗਰਾਜ ਸਿੰਘ ਨੂੰ ਮੁੜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਐਡਵੋਕੇਟ ਮੁਹਾਰ ਨੇ ਦੱਸਿਆ ਕਿ ਪੁਲਿਸ ਨੇ ਅਦਾਲਤ ਨੂੰ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਕੋਲੋਂ ਮੋਬਾਇਲ ਫੋਨ ਅਤੇ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਬੇਦੀਛੰਨਾ ’ਚ ਦਰਜਨਾਂ ਪਰਿਵਾਰ ਆਪ ’ਚ ਸ਼ਾਮਿਲ ਅਗਲੀ ਖ਼ਬਰ ਗੁਰੂ ਨਾਨਕ ਦੇਵ ਗਲੋਬਲ ਅਕੈਡਮੀ ਚੰਨਣਕੇ ਨੇ ਵਾਇਰਲ ਵੀਡੀਓ ’ਤੇ ਰੱਖਿਆ ਆਪਣਾ ਪੱਖ ਕਿਹਾ , ਸ਼ਰਾਰਤੀ ਅਨਸਰ ਸੰਸਥਾ ਨੂੰ ਬ...
Ad Position 24