ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਫਤਿਆਬਾਦ, 3 ਸਤੰਬਰ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਫ਼ਤਿਆਬਾਦ ਵਿਖੇ ਜਨਮਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੀ ਸ਼ੁਰੂਆਤ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਸਾਂਝੇ ਤੌਰ ’ਤੇ ਕੀਤੀ ਗਈ।
ਫਤਿਆਬਾਦ, 3 ਸਤੰਬਰ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਫ਼ਤਿਆਬਾਦ ਵਿਖੇ ਜਨਮਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੀ ਸ਼ੁਰੂਆਤ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਸਾਂਝੇ ਤੌਰ ’ਤੇ ਕੀਤੀ ਗਈ। ਸਕੂਲ ਦੇ ਵਿਹੜੇ ਵਿਚ ਕਰਵਾਏ ਇਸ ਸਮਾਗਮ ਵਿਚ ਬੱਚਿਆਂ ਦੇ ਉਤਸ਼ਾਹ ਨੇ ਸਮਾਂ ਬੰਨ੍ਹ ਦਿੱਤਾ। ਵੱਖ-ਵੱਖ ਜਮਾਤਾਂ ਦੇ ਬੱਚਿਆਂ ਲਈ ਚਿੱਤਰਕਾਰੀ ਦੇ ਮੁਕਾਬਲੇ ਵੀ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਅਨੀਤਾ ਚਤਰਥ ਨੇ ਬੱਚਿਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ੍ਰੀ ਕ੍ਰਿਸ਼ਨ ਦੇ ਉਪਦੇਸ਼ਾਂ ਬਾਰੇ ਵਿਸਥਾਰ ਵਿੱਚ ਦੱਸਿਆ । ਇਸ ਮੌਕੇ ਮੌਕੇ ਸਕੂਲ ਦੇ ਸਰਪ੍ਰਸਤ ਮਾਸਟਰ ਮੰਗਤ ਰਾਮ ਅਤੇ ਚੇਅਰਮੈਨ ਰਵਿੰਦਰ ਕੁਮਾਰ ਨੇ ਬੱਚਿਆਂ ਦੀ ਬਿਹਤਰੀਨ ਕਲਾਤਮਕ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਮਮਤਾ ਮਨਜਿੰਦਰ ਕੌਰ, ਜਸਬੀਰ ਸਿੰਘ, ਰਮਨਦੀਪ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਕੰਵਲਪ੍ਰੀਤ ਕੌਰ, ਅਰਚਨਾ ਮੈਡਮ, ਰਜਨੀਸ਼ ਮੈਡਮ, ਨਵਨੀਤ ਕੌਰ, ਇੰਦੀਪ ਕੌਰ, ਕਿਰਨਦੀਪ ਕੌਰ, ਬਲਜੀਤ ਕੌਰ, ਅੰਤਰਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਨਵਜੋਤ ਕੌਰ, ਜਸਪ੍ਰੀਤ ਕੌਰ ਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।