04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੰਜਾਬ ਦੇ ਹੱਕਾਂ ਅਤੇ ਪੰਥਕ ਏਕਤਾ ਲਈ ਨਵੀਂ ਸਿਆਸੀ ਸੋਚ ਦੀ ਲੋੜ–ਦਲਜਿੰਦਰ ਬੀਰ ਵਿਰਕ

ਜੰਡਿਆਲਾ ਗੁਰੂ, 3 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)—ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿ੍ਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਅੱਜ ਅਜਿਹੇ ਦੌਰ ਵਿੱਚੋਂ ਲੰਘ ਰਿਹਾ ਹੈ ਜਿੱਥੇ ਸਿਰਫ਼ ਚੋਣੀ ਗਣਿਤ ਦੀ ਬਜਾਏ ਪੰਜਾਬ ਦੇ ਹੱਕਾਂ, ਪੰਥਕ ਮੁੱਦਿਆਂ ਅਤੇ ਸੂਬੇ ਦੇ ਭਵਿੱਖ ਨੂੰ ਕੇਂਦਰ ਵਿਚ ਰੱਖ ਕੇ ਸਿਆਸੀ ਫੈਸਲੇ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਦੀ ਸਿਆਸਤ ਨੂੰ ਲੈ ਕੇ ਰੱਖੀ ਜਾ ਰਹੀ ਸੋਚ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ ਅਤੇ ਜੇਕਰ ਪੰਜਾਬ ਦੀਆਂ ਪੰਥਕ ਅਤੇ ਖੇਤਰੀ ਤਾਕਤਾਂ ਆਪਣੇ ਨਿੱਜੀ ਅਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕ ਸਾਂਝਾ ਰਾਜਨੀਤਕ ਏਜੰਡਾ ਤਿਆਰ ਕਰਦੀਆਂ ਹਨ ਤਾਂ ਇਹ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਅਧਿਆਇ ਸਾਬਤ ਹੋ ਸਕਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਜੰਡਿਆਲਾ ਗੁਰੂ, 3 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)—ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿ੍ਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਅੱਜ ਅਜਿਹੇ ਦੌਰ ਵਿੱਚੋਂ ਲੰਘ ਰਿਹਾ ਹੈ ਜਿੱਥੇ ਸਿਰਫ਼ ਚੋਣੀ ਗਣਿਤ ਦੀ ਬਜਾਏ ਪੰਜਾਬ ਦੇ ਹੱਕਾਂ, ਪੰਥਕ ਮੁੱਦਿਆਂ ਅਤੇ ਸੂਬੇ ਦੇ ਭਵਿੱਖ ਨੂੰ ਕੇਂਦਰ ਵਿਚ ਰੱਖ ਕੇ ਸਿਆਸੀ ਫੈਸਲੇ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਦੀ ਸਿਆਸਤ ਨੂੰ ਲੈ ਕੇ ਰੱਖੀ ਜਾ ਰਹੀ ਸੋਚ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ ਅਤੇ ਜੇਕਰ ਪੰਜਾਬ ਦੀਆਂ ਪੰਥਕ ਅਤੇ ਖੇਤਰੀ ਤਾਕਤਾਂ ਆਪਣੇ ਨਿੱਜੀ ਅਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕ ਸਾਂਝਾ ਰਾਜਨੀਤਕ ਏਜੰਡਾ ਤਿਆਰ ਕਰਦੀਆਂ ਹਨ ਤਾਂ ਇਹ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਅਧਿਆਇ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਗਠਜੋੜ ਦਾ ਅਧਾਰ ਪੰਜਾਬ ਦੇ ਹਿੱਤ ਅਤੇ ਪੰਥਕ ਮੁੱਦੇ ਹੋਣੇ ਚਾਹੀਦੇ ਹਨ ਤੇ ਪੰਜਾਬ ਦੀ ਕੋਈ ਵੀ ਪਾਰਟੀ ਜੇਕਰ ਕਿਸੇ ਰਾਸ਼ਟਰੀ ਪਾਰਟੀ ਨਾਲ ਸਿਆਸੀ ਸਮਝੌਤਾ ਕਰਦੀ ਹੈ ਤਾਂ ਸਭ ਤੋਂ ਪਹਿਲਾਂ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਪਾਣੀਆਂ, ਕਿਸਾਨੀ, ਸੂਬਾਈ ਅਧਿਕਾਰਾਂ ਅਤੇ ਪੰਥਕ ਮਸਲਿਆਂ ਬਾਰੇ ਉਸ ਦੀ ਨੀਤੀ ਕੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ’ਚ ਹੋਇਆ ਪਿਉ ਪੁੱਤ ਦਾ ਗੱਠਜੋੜ ਇਕ ਨਵਾਂ ਸਿਆਸੀ ਘਟਨਾਕ੍ਰਮ-ਧਾਲੀਵਾਲ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ-ਤਲਬੀਰ ਸਿੰਘ ਗਿੱਲ ਇਕ ਦਰਜਨ ਵਿਅਕਤੀ ਆਮ ਆਦਮੀ ਪਾਰ...
Ad Position 24