04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡਾਂ ਦੀਆਂ ਦੁਕਾਨਾਂ ’ਤੇ ਵੀ ਨਸ਼ੇ ਦੀਆਂ ਪੁੜੀਆਂ ਮਿਲ ਰਹੀਆਂ–ਡੈਨੀ ਬੰਡਾਲਾ

ਟਾਂਗਰਾ, 3 ਸਤੰਬਰ (ਹਰਜਿੰਦਰ ਸਿੰਘ ਕਲੇਰ)—ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਪਿੰਡ ਚੌਹਾਨ ਵਿਖੇ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੈਨੀ ਬੰਡਾਲਾ ਨੇ ਕਿਹਾ ਕਿ ਜੇਕਰ ਸੂਬੇ ਦੇ ਹਾਲਾਤ ਇਸੇ ਤਰ੍ਹਾਂ ਚੱਲਦੇ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਟਾਂਗਰਾ, 3 ਸਤੰਬਰ (ਹਰਜਿੰਦਰ ਸਿੰਘ ਕਲੇਰ)—ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਪਿੰਡ ਚੌਹਾਨ ਵਿਖੇ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੈਨੀ ਬੰਡਾਲਾ ਨੇ ਕਿਹਾ ਕਿ ਜੇਕਰ ਸੂਬੇ ਦੇ ਹਾਲਾਤ ਇਸੇ ਤਰ੍ਹਾਂ ਚੱਲਦੇ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਚਾਰ ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹੋਕਾ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਥਿਤ ਤੌਰ ’ਤੇ ਪਿੰਡਾਂ ਦੀਆਂ ਦੁਕਾਨਾਂ ਤੱਕ ਨਸ਼ੇ ਦੀਆਂ ਪੁੜੀਆਂ ਮਿਲਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਹਲਕਾ ਜੰਡਿਆਲਾ ਗੁਰੂ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦਿਆਂ ਦਾ ਹਿਸਾਬ ਲੋਕਾਂ ਨੂੰ ਦੇਣਾ ਚਾਹੀਦਾ ਹੈ । ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਚੌਹਾਨ , ਗੁਰਪਾਲ ਸਿੰਘ ਸਾਬਕਾ ਸਰਪੰਚ, ਪ੍ਰਧਾਨ ਮਨਜਿੰਦਰ ਸਿੰਘ ਸਰਜਾ, ਕਸ਼ਮੀਰ ਸਿੰਘ ਜਾਣੀਆ, ਜਸਮੇਰ ਸਿੰਘ ਖਲੈਹਰਾ, ਹਰਜੀਤ ਸਿੰਘ ਬੰਡਾਲਾ ,ਪ੍ਰਧਾਨ ਜਸਵਿੰਦਰ ਸਿੰਘ ਝੰਡ, ਪਰਮਿੰਦਰ ਸਿੰਘ ਰਿਪਨ, ਬਾਵਾ ਹੁੰਦਲ, ਤਜਿੰਦਰ ਸਿੰਘ ਚੰਦੀ ,ਅਵਤਾਰ ਸਿੰਘ ਟੱਕਰ ਮੁਖ ਬੁਲਾਰਾ, ਵਿੱਕੀ ਕੋਟਲਾ, ਮਿਲਾਪ ਸਿੰਘ ਨਰਾਇਣਗੜ੍ਹ, ਬਿਕਰਮਜੀਤ ਸਿੰਘ ਮਾਲੋਵਾਲ , ਜਗਜੀਤ ਸਿੰਘ ਸਾਬਕਾ ਸਰਪੰਚ , ਸੁਰਿੰਦਰ ਸਿੰਘ ਸ਼ਾਹ ਮੱਲੀ, ਵਰਿੰਦਰਜੀਤ ਸਿੰਘ ਢੋਟ, ਸੰਦੀਪ ਸਿੰਘ , ਅਮਰਦੀਪ ਸਿੰਘ ਢੋਟ ਮੈਂਬਰ ਮਾਲੋਵਾਲ , ਕੁਲਦੀਪ ਟਾਂਗਰੀ, ਤਰਸੇਮ ਸਿੰਘ ਰਾਣਾ ਕਾਲਾ , ਢੋਟ ਮਕੈਨਿਕ ਤੇ ਹੋਰ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਬੱਚਿਆਂ ਨੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸਮਰਥਨ ’ਚ ਠੱਠੀਆਂ ਵਿਖੇ ਵੱਡਾ ਇਕੱਠ
Ad Position 24