ਸ਼ਹੂਰਾ ਸਕੂਲ ਦੀ ਮੁੱਖ ਅਧਿਆਪਕਾ ਸਮਿਤਾ ਸ਼ਰਮਾ ਨੇ ਰਚਿਆ ਇਤਿਹਾਸ
ਚੋਗਾਵਾਂ, 4 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਿੱਖਿਆ ਵਿਭਾਗ, ਪੰਜਾਬ ਵਲੋਂ ਸਾਲ 2026 ਦੇ ਰਾਜ ਅਧਿਆਪਕ ਪੁਰਸਕਾਰ ਲਈ ਸਰਕਾਰੀ ਹਾਈ ਸਕੂਲ, ਸ਼ਹੂਰਾ ਦੀ ਮੁੱਖ ਅਧਿਆਪਕਾ ਸ੍ਰੀਮਤੀ ਸਮਿਤਾ ਸ਼ਰਮਾ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਨੂੰ ਇਹ ਵੱਕਾਰੀ ਸਨਮਾਨ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਡਾ.
ਮ
ਮੁੱਖ ਅਧਿਆਪਕ ਸਮਿਤਾ ਸ਼ਰਮਾ
05-09-2026
ਚੋਗਾਵਾਂ, 4 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਿੱਖਿਆ ਵਿਭਾਗ, ਪੰਜਾਬ ਵਲੋਂ ਸਾਲ 2026 ਦੇ ਰਾਜ ਅਧਿਆਪਕ ਪੁਰਸਕਾਰ ਲਈ ਸਰਕਾਰੀ ਹਾਈ ਸਕੂਲ, ਸ਼ਹੂਰਾ ਦੀ ਮੁੱਖ ਅਧਿਆਪਕਾ ਸ੍ਰੀਮਤੀ ਸਮਿਤਾ ਸ਼ਰਮਾ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਨੂੰ ਇਹ ਵੱਕਾਰੀ ਸਨਮਾਨ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਡਾ. ਅੰਬੇਡਕਰ ਆਡੀਟੋਰੀਅਮ, ਵਿਕਾਸ ਭਵਨ ਫੇਜ਼ 8, ਜ਼ਿਲ੍ਹਾ ਐਸ. ਏ. ਐਸ. ਨਗਰ ਮੋਹਾਲੀ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਰਾਜ ਪੱਧਰੀ ਸਮਾਗਮ ਦੌਰਾਨ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਸ੍ਰੀਮਤੀ ਸਮਿਤਾ ਸ਼ਰਮਾ ਨੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਦੇ ਅਫਸਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਦੇ ਪਰਿਵਾਰ, ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਸਿਰ ਜਾਂਦਾ ਹੈ, ਜਿਨ੍ਹਾਂ ਦੇ ਸਹਿਯੋਗ ਸਦਕਾ ਹੀ ਇਹ ਮੁਕਾਮ ਹਾਸਲ ਹੋਇਆ ਹੈ।