07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਚੈਨਪੁਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਹੰਗਾਮੀ ਮੀਟਿੰਗ 100 ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਬਲਜਿੰਦਰ ਸਿੰਘ ਥਾਂਦੇ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦਾ ਸੱਦਾ

ਰਾਮ ਤੀਰਥ, 6 ਸਤੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕ ਹੰਗਾਮੀ ਮੀਟਿੰਗ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਚੈਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕੋਰ ਕਮੇਟੀ ਪੰਜਾਬ ਦੇ ਮੈਂਬਰ ਜਥੇਦਾਰ ਜਸਕਰਨ ਸਿੰਘ ਲੋਪੋਕੇ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 100 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਰਾਮ ਤੀਰਥ, 6 ਸਤੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕ ਹੰਗਾਮੀ ਮੀਟਿੰਗ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਚੈਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕੋਰ ਕਮੇਟੀ ਪੰਜਾਬ ਦੇ ਮੈਂਬਰ ਜਥੇਦਾਰ ਜਸਕਰਨ ਸਿੰਘ ਲੋਪੋਕੇ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 100 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਅਜੀਤ ਸਿੰਘ ਚੈਨਪੁਰ, ਸਾਬਕਾ ਸਰਪੰਚ ਨਿਰੰਜਨ ਸਿੰਘ, ਮੈਂਬਰ ਪੰਚਾਇਤ ਮਿਲਖਾ ਸਿੰਘ, ਸਾਬਕਾ ਪੰਚ ਸ਼ੇਰ ਸਿੰਘ, ਸਾਬਕਾ ਪੰਚ ਹਰਜੀਤ ਸਿੰਘ, ਜਗੀਰ ਸਿੰਘ ਸੰਧੂ, ਸਾਬਕਾ ਪੰਚ ਗੋਰਾ ਸਿੰਘ, ਕਾਰਜ ਸਿੰਘ ਸ਼ਾਹ, ਹੈੱਡ ਗ੍ਰੰਥੀ ਸਤਨਾਮ ਸਿੰਘ, ਹੈੱਡ ਗ੍ਰੰਥੀ ਲਖਬੀਰ ਸਿੰਘ, ਮੱਘਰ ਸਿੰਘ ਸੰਧੂ, ਸਤਨਾਮ ਸਿੰਘ, ਸਤਾਰਾ ਸਿੰਘ, ਹਰਪ੍ਰੀਤ ਸਿੰਘ ਸੰਧੂ ਅਤੇ ਡਾ. ਸੂਬਾ ਸਿੰਘ ਸਮੇਤ ਹੋਰਨਾਂ ਨੂੰ ਪਾਰਟੀ ਆਗੂ ਬਲਜਿੰਦਰ ਸਿੰਘ ਥਾਂਦੇ ਵੱਲੋਂ ਪਾਰਟੀ ਦੇ ਮਫ਼ਲਰ ਪਾ ਕੇ ਸਨਮਾਨਿਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਥਾਂਦੇ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਪਰਖ ਚੁੱਕੇ ਹਨ। ਇਸ ਮੌਕੇ ਜਥੇਦਾਰ ਜਸਕਰਨ ਸਿੰਘ ਲੋਪੋਕੇ ਅਤੇ ਜਗਬੀਰ ਸਿੰਘ ਲੋਪੋਕੇ ਨੇ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਲੋਕ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। । ਇਸ ਮੌਕੇ ਸ਼ਿਵ ਕੁਮਾਰ ਚੋਗਾਵਾਂ, ਦਵਿੰਦਰ ਸਿੰਘ ਲੋਪੋਕੇ, ਡਾ. ਮਿਲਖਾ ਸਿੰਘ ਚੈਨਪੁਰ, ਕੁਲਬੀਰ ਸਿੰਘ ਖਿਆਲਾ, ਨਛੱਤਰ ਸਿੰਘ, ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਅਧਿਆਪਕ ਬੱਚਿਆਂ ਤੋਂ ਵੀ ਸਿੱਖਦਾ ਹੈ, ਸਵਾਲ ਪੁੱਛਣ ਵਾਲਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ–ਡਾ. ਸੁਰੇਸ਼ ਕੁਮਾਰ
Ad Position 24