ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ 38ਵੀਂ ਵਰ੍ਹੇਗੰਢ ਮਨਾਈ
ਚੌਂਕ ਮਹਿਤਾ, 6 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਸਕੂਲ ਦੀ 38ਵੀਂ ਵਰ੍ਹੇਗੰਢ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਅਤੇ ਵਿਦਿਅਕ ਗਤੀਵਿਧੀਆਂ ਵਿਚ ਭਾਗ ਲਿਆ।
ਸ
ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਵਰ੍ਹੇਗੰਢ ਮਨਾਉਣ ਸਮੇਂ ਪੇਸ਼ਕਾਰੀਆਂ ਕਰਨ ਸਮੇਂ ਵਿਦਿਆਰਥੀ। ਤਸਵੀਰ - ਧਰਮਿੰਦਰ ਸਿੰਘ ਭੰਮਰਾ
07-09-2026
ਚੌਂਕ ਮਹਿਤਾ, 6 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਸਕੂਲ ਦੀ 38ਵੀਂ ਵਰ੍ਹੇਗੰਢ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਅਤੇ ਵਿਦਿਅਕ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਵਲੋਂ ਸਕੂਲ ਦੇ ਇਤਿਹਾਸ, ਪ੍ਰਾਪਤੀਆਂ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਸਮਾਗਮ ਦੌਰਾਨ ਸਕੂਲ ਦੀਆਂ ਪਿਛਲੇ 38 ਸਾਲਾਂ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਟੀਚਿਆਂ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਸਕੂਲ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੀ ਸਫ਼ਲਤਾ ਅਤੇ ਸਮੂਹ ਸਟਾਫ਼ ਦੀ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸਕੂਲ ਦੀ ਸ਼ਾਨਦਾਰ ਵਿਰਾਸਤ ਤੋਂ ਜਾਣੂ ਕਰਵਾਉਂਦਿਆਂ ਇਮਾਨਦਾਰੀ, ਮਿਹਨਤ ਅਤੇ ਅਨੁਸ਼ਾਸਨ ਨਾਲ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ 38 ਸਾਲਾਂ ਦਾ ਇਹ ਸਫ਼ਰ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਲਗਨ ਤੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਇਨਸਾਨ, ਜ਼ਿੰਮੇਵਾਰ ਨਾਗਰਿਕ ਅਤੇ ਆਪਣੇ ਧਰਮ ਤੇ ਵਿਰਸੇ ਨਾਲ ਜੁੜੇ ਹੋਏ ਵਿਅਕਤੀ ਬਣਾਉਣਾ ਵੀ ਹੈ। ਉਨ੍ਹਾਂ ਸਕੂਲ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹੋਰ ਵੀ ਉਪਰਾਲੇ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ। ਇਸ ਮੌਕੇ ਹੋਰ ਹਾਜ਼ਰ ਸ਼ਖ਼ਸੀਅਤਾਂ ਵਿਚ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਜੋਤ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ, ਮਨਦੀਪ ਕੌਰ ਮੈਡਮ, ਮੈਡਮ ਸੁਖਵੰਤ ਕੌਰ, ਮੈਡਮ ਕਿਰਨਪ੍ਰੀਤ ਕੌਰ, ਸਮੇਤ ਸਮੂਹ ਸਕੂਲ ਸਟਾਫ ਮੌਜੂਦ ਸੀ।