08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਸਕੂਲ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਦਾ ਰਿਹਾ ਦਬਦਬਾ

ਮਜੀਠਾ, 7 ਸਤੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਸਕੂਲ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੇ ਖਿਡਾਰੀਆਂ ਨੇ ਲਗਾਤਾਰ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ। ਪਿਛਲੇ ਦਿਨੀਂ ਹੋਏ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਭਾਗ ਲੈਂਦੇ ਹੋਏ 19 ਸੋਨੇ ਦੇ ਤਗਮੇ, 8 ਚਾਂਦੀ ਦੇ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ ਪੂਰੀ ਮੀਟ ਵਿਚ ਮੋਹਰੀ ਸਥਾਨ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮਜੀਠਾ, 7 ਸਤੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਸਕੂਲ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੇ ਖਿਡਾਰੀਆਂ ਨੇ ਲਗਾਤਾਰ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ। ਪਿਛਲੇ ਦਿਨੀਂ ਹੋਏ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਭਾਗ ਲੈਂਦੇ ਹੋਏ 19 ਸੋਨੇ ਦੇ ਤਗਮੇ, 8 ਚਾਂਦੀ ਦੇ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ ਪੂਰੀ ਮੀਟ ਵਿਚ ਮੋਹਰੀ ਸਥਾਨ ਹਾਸਲ ਕੀਤਾ। ਸਕੂਲ ਮੈਨੈਜਮੈਂਟ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਡਾ: ਮੰਗਲ ਸਿੰਘ ਕਿਸ਼ਨਪੁਰੀ ਨੇ ਆਪਣੇ ਵਿਸ਼ੇਸ਼ ਸੰਦੇਸ਼ ਵਿਚ ਇਨ੍ਹਾਂ ਹੋਣਹਾਰ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੈਡਮ ਹਰਜਿੰਦਰਪਾਲ ਕੌਰ , ਡਾਇਰੈਕਟਰ ਡਾ: ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੈਡਮ ਮੀਨਾਕਸ਼ੀ ਤ੍ਰੇਹਨ, ਵਾਈਸ ਪ੍ਰਿੰਸੀਪਲ ਮੈਡਮ ਸ਼ਿਖਾ ਨੇ ਖਿਡਾਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ। ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਨੇ ਖਿਡਾਰੀਆਂ ਨੂੰ ਵਧਾਈ ਦਿਤੀ। ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 10 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਪਿੰਡ ਬਲੱਗਣ ਵਿਖੇ ਕਰਵਾਇਆ ਸੱਭਿਆਚਾਰਕ ਮੇਲਾ
Ad Position 24