ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ
ਅੰਮ੍ਰਿਤਸਰ, 7 ਅਗਸਤ (ਹਰਮਿੰਦਰ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਸਭਾ ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ਵਿਚ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਅੰਮ੍ਰਿਤਸਰ, 7 ਅਗਸਤ (ਹਰਮਿੰਦਰ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਸਭਾ ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ਵਿਚ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਜਲਾਸ ਵਿਚ ਸਮਕਾਲੀ ਦੌਰ ਵਿਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਪ੍ਰੋ: ਜੈਪਾਲ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਨਗੇ।ਇਹ ਜਾਣਕਾਰੀ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਚੋਣ ਨੂੰ ਸੁਚੱਜੇ, ਨਿਰਪੱਖ ਅਤੇ ਜਮਹੂਰੀ ਢੰਗ ਨਾਲ ਕਰਵਾਉਣ ਲਈ ਲਖਵਿੰਦਰ ਸਿੰਘ ਜੌਹਲ ਨੂੰ ਮੁੱਖ ਚੋਣ ਅਧਿਕਾਰੀ ਅਤੇ ਸਤਨਾਮ ਸਿੰਘ ਮਾਣਕ ਤੇ ਤੇਜਿੰਦਰ ਵਿਰਲੀ ਨੂੰ ਸਹਾਇਕ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਫ਼ੈਸਲੇ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਲਏ ਗਏ। ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਨੇ ਕੀਤੀ।ਉਨ੍ਹਾਂ ਦੱਸਿਆ ਕਿ 13 ਸਤੰਬਰ ਨੂੰ ਹੋਣ ਵਾਲੇ ਤਿੰਨ ਸਾਲਾ ਇਜਲਾਸ ’ਚ ਪਿਛਲੇ ਤਿੰਨ ਸਾਲਾਂ ਦੌਰਾਨ ਸਭਾ ਵਲੋਂ ਕੀਤੀਆਂ ਗਈਆਂ ਜਥੇਬੰਦਕ ਅਤੇ ਸਾਹਿਤਕ ਸਰਗਰਮੀਆਂ ਦਾ ਵਿਸਥਾਰਤ ਲੇਖਾ-ਜੋਖਾ ਮੈਂਬਰਾਂ ਸਾਹਮਣੇ ਰੱਖਿਆ ਜਾਵੇਗਾ।