ਜਰਮਨ ’ਚ ਜਾਨ ਗੁਆਉਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 20 ਦਿਨਾਂ ਬਾਅਦ ਪਿੰਡ ਪਹੁੰਚੀ ਮ੍ਰਿਤਕ ਦੇਹ
ਗੱਗੋਮਾਹਲ, 7 ਸਤੰਬਰ (ਬਲਵਿੰਦਰ ਸਿੰਘ ਸੰਧੂ)-ਵਿਦੇਸ਼ ਜਾ ਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਚੰਗੇ ਭਵਿੱਖ ਦੇ ਸੁਪਨੇ ਸਜਾਉਣ ਵਾਲੇ ਅਜਨਾਲਾ ਹਲਕੇ ਦੇ ਪਿੰਡ ਥੋਬਾ ਦੇ ਨੌਜਵਾਨ ਗੁਰਸਾਹਿਬ ਸਿੰਘ ਦੀ ਜਰਮਨ ’ਚ ਮੌਤ ਹੋਣ ਤੋਂ ਕਰੀਬ 20 ਦਿਨਾਂ ਬਾਅਦ ਅੱਜ ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ। ਜਿਵੇਂ ਹੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਸਮੇਤ ਪੂਰਾ ਪਿੰਡ ਗਮ ਵਿਚ ਡੁੱਬ ਗਿਆ।
ਗੱਗੋਮਾਹਲ, 7 ਸਤੰਬਰ (ਬਲਵਿੰਦਰ ਸਿੰਘ ਸੰਧੂ)-ਵਿਦੇਸ਼ ਜਾ ਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਚੰਗੇ ਭਵਿੱਖ ਦੇ ਸੁਪਨੇ ਸਜਾਉਣ ਵਾਲੇ ਅਜਨਾਲਾ ਹਲਕੇ ਦੇ ਪਿੰਡ ਥੋਬਾ ਦੇ ਨੌਜਵਾਨ ਗੁਰਸਾਹਿਬ ਸਿੰਘ ਦੀ ਜਰਮਨ ’ਚ ਮੌਤ ਹੋਣ ਤੋਂ ਕਰੀਬ 20 ਦਿਨਾਂ ਬਾਅਦ ਅੱਜ ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ। ਜਿਵੇਂ ਹੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਸਮੇਤ ਪੂਰਾ ਪਿੰਡ ਗਮ ਵਿਚ ਡੁੱਬ ਗਿਆ। ਜਾਣਕਾਰੀ ਅਨੁਸਾਰ ਗੁਰਸਾਹਿਬ ਸਿੰਘ ਰੋਜ਼ੀ ਰੋਟੀ ਲਈ ਜਰਮਨ ਗਿਆ ਸੀ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਗੁਰਸਾਹਿਬ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਸਿਹਰਾ ਬੰਨ੍ਹ ਕੇ ਆਪਣੇ ਲਾਡਲੇ ਪੁੱਤ ਨੂੰ ਅੰਤਿਮ ਵਿਦਾਇਗੀ ਦਿੱਤੀ। ਚਿਤਾ ਨੂੰ ਅਗਲੀ ਗੁਰਸਾਹਿਬ ਸਿੰਘ ਦੇ ਪਿਤਾ ਗੁਰਜੀਤ ਸਿੰਘ ਵਲੋਂ ਅਗਨੀ ਦਿਖਾਈ ਗਈ। ਇਸ ਮੌਕੇ ਗੁਰਸਾਹਿਬ ਸਿੰਘ ਦੇ ਤਾਇਆ ਪਰਗਟ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਤੁਰੰਤ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਗੁਰਸਾਹਿਬ ਪਰਿਵਾਰ ਦੀਆਂ ਆਰਥਿਕ ਮੁਸ਼ਕਲਾਂ ਦੂਰ ਕਰਨ ਦੀ ਆਸ ਨਾਲ ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਸੀ, ਪਰ ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖ ਦੇ ਨਾਲ-ਨਾਲ ਆਰਥਿਕ ਸੰਕਟ ਵੀ ਹੋਰ ਗਹਿਰਾ ਹੋ ਗਿਆ ਹੈ। ਪਰਿਵਾਰ ਵਲੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਗੁਰਸਾਹਿਬ ਸਿੰਘ ਦੀ ਮਾਤਾ, ਜੋ ਕਿ ਆਂਗਣਵਾੜੀ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ, ਦੀਆਂ ਸੇਵਾਵਾਂ ਨੂੰ ਦੇਖਦਿਆਂ ਉਸ ਨੂੰ ਪਦ-ਉੱਨਤੀ ਕਰਕੇ ਸੁਪਰਵਾਈਜ਼ਰ ਬਣਾਇਆ ਜਾਵੇ, ਤਾਂ ਜੋ ਪਰਿਵਾਰ ਨੂੰ ਆਰਥਿਕ ਸਹਾਰਾ ਮਿਲ ਸਕੇ ।