09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵੇਰਕਾ ਮਿਲਕ ਪਲਾਂਟ ਬੋਰਡ ਆਫ਼ ਡਾਇਰੈਕਟਰਜ਼ ਦੀ ਆਗਾਮੀ ਚੋਣ ਲਈ ਵਿਧਾਇਕ ਧਾਲੀਵਾਲ ਵਲੋਂ ਦਲਜੀਤ ਸਿੰਘ ਕਿਆਮਪੁਰ ਉਮੀਦਵਾਰ ਐਲਾਨਿਆ

ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੇਰਕਾ ਡੇਅਰੀ ਨਾਲ ਜੁੜੇ ਸਕੱਤਰਾਂ ਅਤੇ ਪਸ਼ੂ ਪਾਲਕਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੇਅਰੀ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਆਉਂਦੇ ਦਿਨਾਂ ਵਿਚ ਹੋਣ ਵਾਲੀ ਵੇਰਕਾ ਮਿਲਕ ਪਲਾਂਟ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਸਬੰਧੀ ਵੀ ਰਣਨੀਤੀ ’ਤੇ ਚਰਚਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੇਰਕਾ ਡੇਅਰੀ ਨਾਲ ਜੁੜੇ ਸਕੱਤਰਾਂ ਅਤੇ ਪਸ਼ੂ ਪਾਲਕਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੇਅਰੀ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਆਉਂਦੇ ਦਿਨਾਂ ਵਿਚ ਹੋਣ ਵਾਲੀ ਵੇਰਕਾ ਮਿਲਕ ਪਲਾਂਟ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਸਬੰਧੀ ਵੀ ਰਣਨੀਤੀ ’ਤੇ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਗਾਮੀ ਚੋਣਾਂ ਲਈ ਜ਼ੋਨ ਨੰਬਰ 13 ਤੋਂ ਦਲਜੀਤ ਸਿੰਘ ਕਿਆਮਪੁਰ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪੂਰੀ ਹਮਾਇਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਜਿਤਾ ਕੇ ਬੋਰਡ ਆਫ਼ ਡਾਇਰੈਕਟਰਜ਼ ਵਿਚ ਭੇਜਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਹਲਕੇ ਦੇ ਵੱਡੀ ਗਿਣਤੀ ਕਿਸਾਨ ਅਤੇ ਪਸ਼ੂ ਪਾਲਕ ਵੇਰਕਾ ਡੇਅਰੀ ਨਾਲ ਜੁੜ ਕੇ ਦੁੱਧ ਦੇ ਕਾਰੋਬਾਰ ਰਾਹੀਂ ਆਪਣੀ ਰੋਜ਼ੀ-ਰੋਟੀ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਵੇਰਕਾ ਨਾਲ ਜੁੜੇ ਪਸ਼ੂ ਪਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਵਾਉਣਾ ਅਤੇ ਡੇਅਰੀ ਸੈਕਟਰ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜ਼ੋਨ ਨੰਬਰ 3 ਤੋਂ ਦਲਜੀਤ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਦੀ ਪਿੰਡ ਕਿਆਮਪੁਰ ਵਿਖੇ ਆਪਣੀ ਡੇਅਰੀ ਹੈ ਅਤੇ ਉਹ ਇਸ ਖੇਤਰ ਦੇ ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਸਾਡਾ ਯਤਨ ਹੋਵੇਗਾ ਕਿ ਦਲਜੀਤ ਸਿੰਘ ਨੂੰ ਜਿਤਾ ਕੇ ਬੋਰਡ ਵਿਚ ਭੇਜਿਆ ਜਾਵੇ ਤਾਂ ਜੋ ਡੇਅਰੀ ਨਾਲ ਜੁੜੇ ਕਿਸਾਨਾਂ ਦੀ ਆਵਾਜ਼ ਮਜ਼ਬੂਤੀ ਨਾਲ ਬੋਰਡ ਤੱਕ ਪਹੁੰਚ ਸਕੇ। ਮੀਟਿੰਗ ਦੌਰਾਨ ਹਾਜ਼ਰ ਸਕੱਤਰਾਂ ਅਤੇ ਪਸ਼ੂ ਪਾਲਕਾਂ ਨੇ ਵੀ ਡੇਅਰੀ ਸੈਕਟਰ ਨਾਲ ਸਬੰਧਤ ਵੱਖ-ਵੱਖ ਮੁੱਦੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ, ਜਿਨ੍ਹਾਂ ’ਤੇ ਧਾਲੀਵਾਲ ਨੇ ਉਨ੍ਹਾਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਚੇਅਰਮੈਨ ਗੁਰਸ਼ਰਨ ਸਿੰਘ ਲਾਡੀ ਜ਼ੈਲਦਾਰ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸਰਪੰਚ ਧਨਵੰਤ ਸਿੰਘ ਧੰਨਾ, ਸ਼ਿਵਦੀਪ ਸਿੰਘ ਚਾਹਲ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਸਾਬਕਾ ਸਰਪੰਚ ਲਖਵਿੰਦਰ ਸਿੰਘ ਵੰਜਾਂਵਾਲਾ, ਸੁੱਖ ਨਿੱਜਰ ਅਤੇ ਸਾਬਕਾ ਸਰਪੰਚ ਜਗੀਰ ਸਿੰਘ ਕਿਆਮਪੁਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਸੀ . ਸੀ . ਟੀ . ਵੀ . ਕੈਮਰਾ ਚੋਰੀ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਕਾਬੂ
Ad Position 24