ਪੰਜਾਬ ਨੰਬਰਦਾਰ ਯੂਨੀਅਨ ਗਾਲਬ ਤਹਿਸੀਲ ਅਜਨਾਲਾ-ਲੋਪੋਕੇ ਦੀ ਅਹਿਮ ਮੀਟਿੰਗ
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਗਾਲਬ ਗਰੁੱਪ ਤਹਿਸੀਲ ਅਜਨਾਲਾ ਅਤੇ ਲੋਪੋਕੇ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਅਤੇ ਬੇਅੰਤ ਸਿੰਘ ਖਿਆਲਾ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਸੱਤਪਾਲ ਸਲਵਾਨ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਤੋਲੇ ਨੰਗਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਗਾਲਬ ਗਰੁੱਪ ਤਹਿਸੀਲ ਅਜਨਾਲਾ ਅਤੇ ਲੋਪੋਕੇ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਅਤੇ ਬੇਅੰਤ ਸਿੰਘ ਖਿਆਲਾ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਸੱਤਪਾਲ ਸਲਵਾਨ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਤੋਲੇ ਨੰਗਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਪੰਜਾਬ ਭਰ ਦੇ ਨੰਬਰਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਨੰਬਰਦਾਰ ਰਾਣਾਪ੍ਰਤਾਪ ਸਿੰਘ ਦਿਆਲਪੁਰਾ, ਲਖਬੀਰ ਸਿੰਘ ਤੇੜਾ ਰਾਜਪੂਤਾਂ, ਰੂੜ ਸਿੰਘ, ਲਖਬੀਰ ਸਿੰਘ, ਜੱਸ ਸਿੰਘ, ਅਜੀਤ ਸਿੰਘ, ਕੁਲਬੀਰ ਸਿੰਘ, ਪ੍ਰਣਾਮ ਸਿੰਘ, ਹਰਦੀਪ ਸਿੰਘ, ਦਲਬੀਰ ਸਿੰਘ, ਗੁਲਜਾਰ ਸਿੰਘ, ਹਰਜੀਤ ਸਿੰਘ, ਗਿੱਲ ਸਿੰਘ, ਗੁਰਦੀਪ ਸਿੰਘ, ਤਰਲੋਕ ਸਿੰਘ, ਪ੍ਰੀਤ ਸਿੰਘ ਬਰਲਾਸ, ਨਿਰੰਜਨ ਸਿੰਘ ਪੰਡੋਰੀ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ I