11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਸਰਕਾਰ ਖ਼ਿਲਾਫ਼ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ

ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਭਰ ਦੇ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ, ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ, ਸਰਪ੍ਰਸਤ ਹਰਦੀਪ ਕੁਮਾਰ ਮੋਤਲਾ ਅਤੇ ਪ੍ਰੈੱਸ ਸਕੱਤਰ ਮਨਜਿੰਦਰ ਸਿੰਘ ਸੰਮੋਵਾਲ ਦੀ ਸਾਂਝੀ ਅਗਵਾਈ ਹੇਠ ਸਰਕਾਰ ਖਿਲਾਫ਼ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਣਿਆਂ 54 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਨੰਬਰਦਾਰਾਂ ਦੀਆਂ ਮੰਗਾਂ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਭਰ ਦੇ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ, ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ, ਸਰਪ੍ਰਸਤ ਹਰਦੀਪ ਕੁਮਾਰ ਮੋਤਲਾ ਅਤੇ ਪ੍ਰੈੱਸ ਸਕੱਤਰ ਮਨਜਿੰਦਰ ਸਿੰਘ ਸੰਮੋਵਾਲ ਦੀ ਸਾਂਝੀ ਅਗਵਾਈ ਹੇਠ ਸਰਕਾਰ ਖਿਲਾਫ਼ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਣਿਆਂ 54 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਨੰਬਰਦਾਰਾਂ ਦੀਆਂ ਮੰਗਾਂ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਯੂਨੀਅਨ ਵਲੋਂ ਪਿਛਲੇ ਦਿਨੀਂ ਜਲੰਧਰ ਵਿਖੇ ਹੋਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ 5 ਅਕਤੂਬਰ ਨੂੰ ਸੰਗਰੂਰ ਵਿਖੇ ਸੂਬੇ ਭਰ ਦੇ ਨੰਬਰਦਾਰਾਂ ਦੀ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਜ਼ਿਲ੍ਹਾ ਅੰਮ੍ਰਿਤਸਰ ਤੋਂ 20 ਤੋਂ ਵੱਧ ਬੱਸਾਂ ਦਾ ਵਿਸ਼ਾਲ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਵੇਗਾ। ਇਸ ਮੌਕੇ ਪਰਮਜੀਤ ਸਿੰਘ ਤਹਿਸੀਲ ਪ੍ਰਧਾਨ ਲੋਪੋਕੇ, ਕੁਲਵੰਤ ਸਿੰਘ, ਬਲਰਾਜ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਸਰਦੂਲ ਸਿੰਘ, ਹਰਦਿਆਲ ਸਿੰਘ, ਪਲਵਿੰਦਰ ਸਿੰਘ, ਅਰਜਨ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ, ਚਰਨ ਸਿੰਘ, ਪ੍ਰਣਾਮ ਸਿੰਘ, ਸੁਰਜੀਤ ਸਿੰਘ, ਜਗੀਰ ਸਿੰਘ, ਭੁਪਿੰਦਰ ਸਿੰਘ, ਗੱਜਣ ਸਿੰਘ, ਜਸਬੀਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਤਰਨਦੀਪ ਸਿੰਘ, ਬਖ਼ਸ਼ੀਸ਼ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਅਤੇ ਗੁਰਵੇਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਸੂਬੇ ਦੀ ਕਮਾਨ ਸੌਂਪਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਸਾਬਕਾ ਵਿਧਾਇਕ ਭਲਾਈਪੁਰ ਅਗਲੀ ਖ਼ਬਰ ਪਿੰਡ ਟਪਿਆਲਾ ਵਿਖੇ ਬਾਬਾ ਬੁੱਢਾ ਜੀ ਦੇ ਗ੍ਰੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24