16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦਾਣਾ ਮੰਡੀ ਸਠਿਆਲਾ ਵਿਖੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ

ਸਠਿਆਲਾ, 12 ਸਤੰਬਰ (ਜਗੀਰ ਸਿੰਘ ਸਫਰੀ)-ਦਾਣਾ ਮੰਡੀ ਸਠਿਆਲਾ ਵਿਖੇ ਸਾਉਣੀ ਸੀਜ਼ਨ ਦੀ ਮੁੱਖ ਫ਼ਸਲ ਝੋਨੇ ਦੀ ਕਟਾਈ ਸ਼ੁਰੂ ਹੋਣ ਨਾਲ ਝੋਨੇ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਕਿਸਾਨ ਆਪਣੀ ਫ਼ਸਲ ਨੂੰ ਕਟਾਈ ਉਪਰੰਤ ਮੰਡੀਆਂ ਵਿਚ ਲੈ ਕੇ ਪਹੁੰਚਣ ਲੱਗ ਪਏ ਹਨ।

Ad Position 21
No active advertisement
ਅਜੀਤ ਡੈਸਕ 13-09-2026
ਸਠਿਆਲਾ, 12 ਸਤੰਬਰ (ਜਗੀਰ ਸਿੰਘ ਸਫਰੀ)-ਦਾਣਾ ਮੰਡੀ ਸਠਿਆਲਾ ਵਿਖੇ ਸਾਉਣੀ ਸੀਜ਼ਨ ਦੀ ਮੁੱਖ ਫ਼ਸਲ ਝੋਨੇ ਦੀ ਕਟਾਈ ਸ਼ੁਰੂ ਹੋਣ ਨਾਲ ਝੋਨੇ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਕਿਸਾਨ ਆਪਣੀ ਫ਼ਸਲ ਨੂੰ ਕਟਾਈ ਉਪਰੰਤ ਮੰਡੀਆਂ ਵਿਚ ਲੈ ਕੇ ਪਹੁੰਚਣ ਲੱਗ ਪਏ ਹਨ। ਇਸ ਮੌਕੇ ਅਵਤਾਰ ਸਿੰਘ ਆੜ੍ਹਤੀ, ਜੋਗਾ ਸਿੰਘ ਆੜ੍ਹਤੀ ਤੇ ਵਿਸਕੀ ਰਈਆ ਤੇ ਸਰਦੂਲ ਸਿੰਘ ਆੜ੍ਹਤੀ ਨੇ ਦੱਸਿਆ ਹੈ ਕਿ ਮੰਡੀ ਵਿਚ ਝੋਨੇ ਦੀਆਂ ਢੇਰੀਆਂ ਲੱਗਣ ਨਾਲ ਮੰਡੀ ਦਾ ਮਾਹੌਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਮਦ ਨਾਲ ਰੌਣਕ ਭਰਿਆ ਨਜ਼ਰ ਆ ਰਿਹਾ ਹੈ। ਕਿਸਾਨਾਂ ਵਲੋਂ ਆਪਣੀ ਫ਼ਸਲ ਦੀ ਵਿਕਰੀ ਲਈ ਮੰਡੀ ਵਿਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕਿਸਾਨ ਬੂਟਾ ਸਿੰਘ ਸਠਿਆਲਾ ਨੇ ਮੰਗ ਕੀਤੀ ਕਿ ਮੰਡੀ ਵਿਚ ਝੋਨੇ ਦੀ ਖਰੀਦ, ਤੋਲ ਅਤੇ ਲਿਫਟਿੰਗ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24