14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ, ਪੰਧੇਰ ਵਿਖੇ ਤਿੰਨ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਸਮਾਪਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀ ਤਾ ਜਾਗਰੂਕ, ਸਵੀਪ ਟੀਮ ਸਨਮਾਨਿਤ

ਚੇਤਨਪੁਰਾ, 12 ਸਤੰਬਰ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ, ਪੰਧੇਰ ਵਿਖੇ ਐੱਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਚੇਤਨਪੁਰਾ, 12 ਸਤੰਬਰ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ, ਪੰਧੇਰ ਵਿਖੇ ਐੱਸ. ਡੀ. ਐੱਮ. ਹਲਕਾ ਮਜੀਠਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਇਆ ਗਿਆ ਤਿੰਨ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਅੱਜ ਸਫ਼ਲਤਾਪੂਰਵਕ ਸਮਾਪਤ ਹੋਇਆ। ਇਹ ਕੈਂਪ 27 ਅਗਸਤ, 2 ਸਤੰਬਰ ਅਤੇ 8 ਸਤੰਬਰ ਨੂੰ ਵੱਖ-ਵੱਖ ਪੜਾਵਾਂ ਵਿਚ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਸਵੀਪ ਟੀਮ ਅਤੇ ਬੂਥ ਲੈਵਲ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ, ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਅਤੇ ਵੋਟ ਦੇ ਮਹੱਤਵ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਵੀਪ ਟੀਮ ਮੈਂਬਰ ਭੁਪਿੰਦਰ ਸਿੰਘ ਅਤੇ ਦੀਪਕ ਸੋਨੀ, ਸੁਪਰਵਾਈਜ਼ਰ ਬਲਵਿੰਦਰ ਸਿੰਘ, ਰਮਨ ਕੁਮਾਰ ਅਤੇ ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਦੀ ਰਹਿਨੁਮਾਈ ਕੀਤੀ। ਸਮਾਗਮ ਦੌਰਾਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਅਤੇ ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਾਉਂਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਨੌਜਵਾਨ ਵੋਟਰ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਅੱਗੇ ਆ ਕੇ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸਵੀਪ ਟੀਮ ਅਤੇ ਕਾਲਜ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨੌਜਵਾਨਾਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ। ਇਸ ਮੌਕੇ ਸੁਪਰਵਾਈਜ਼ਰ ਵਲੋਂ ਵੀ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਇਸ ਕੈਂਪ ਨੇ ਨੌਜਵਾਨਾਂ ਵਿਚ ਵੋਟ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦ ਾ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਕੈਂਪ ਦੌਰਾਨ ਕਾਲਜ ਮੈਨੇਜ਼ਮੈਂਟ ਵਲੋਂ ਸਵੀਪ ਟੀਮ ਅਤੇ ਸਮੂਹ ਸਹਿਯੋਗੀ ਮੈਂਬਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਅਤੇ ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ ਨੇ ਸਮੂਹ ਸਵੀਪ ਟੀਮ ਮੈਂਬਰਾਂ ਅਤੇ ਸੁਪਰਵਾਈਜ਼ਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਨ ਨੇ ਭਵਿੱਖ ਵਿਚ ਵੀ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਦਾ ਸੰਕਲਪ ਪ੍ਰਗਟ ਕੀਤਾ। ਇਸ ਮੌਕੇ ਨ ਡਾ. ਮੀਨੂ ਚੌਧਰੀ, ਪ੍ਰਿੰਸੀਪਲ, ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ, ਡਾ. ਅਨਮੋਲਦੀਪ ਕੌਰ, ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ, ਅਮਿਤ ਕੁਮਾਰ, ਸ਼੍ਰੀਮਤੀ ਪੂਨਮ ਅੰਗੂਰਾਲਾ ਅਤੇ ਸ਼੍ਰੀਮਤੀ ਸੰਗੀਤਾ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ- ਕਾਂਗਰਸੀ ਆਗੂ ਜੰਡਿਆਲਾ ਗੁਰੂ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀਆਂ ਧੱਕੇਸ਼ਾਹੀਆਂ ਦਾ ਲੋਕ ਚੋਣਾਂ ’ਚ ਦੇਣਗੇ ਜਵਾਬ : ਖਲੈਹਰਾ
Ad Position 24