14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ- ਕਾਂਗਰਸੀ ਆਗੂ ਜੰਡਿਆਲਾ ਗੁਰੂ ਤੋਂ ਡੈਨੀ ਬੰਡਾਲਾ ਕਾਂਗਰਸ ਦਾ ਝੰਡਾ ਕਰਨਗੇ ਬੁਲੰਦ

ਟਾਂਗਰਾ, 12 ਸਤੰਬਰ (ਹਰਜਿੰਦਰ ਸਿੰਘ ਕਲੇਰ)- ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਾਂਗਰਸੀ ਆਗੂਆਂ ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ, ਜਗਜੀਤ ਸਿੰਘ ਜੋਗੀ ਅਮਰਕੋਟ, ਰਾਜਬੀਰ ਸਿੰਘ ਵਡਾਲੀ ਡੋਗਰਾ, ਜੋਗਾ ਸਿੰਘ ਅਮਰਕੋਟ, ਅਵਤਾਰ ਸਿੰਘ ਟੱਕਰ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਤਜਰਬੇਕਾਰ, ਨੌਜਵਾਨ ਅਤੇ ਜੁਝਾਰੂ ਆਗੂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਟਾਂਗਰਾ, 12 ਸਤੰਬਰ (ਹਰਜਿੰਦਰ ਸਿੰਘ ਕਲੇਰ)- ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਾਂਗਰਸੀ ਆਗੂਆਂ ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ, ਜਗਜੀਤ ਸਿੰਘ ਜੋਗੀ ਅਮਰਕੋਟ, ਰਾਜਬੀਰ ਸਿੰਘ ਵਡਾਲੀ ਡੋਗਰਾ, ਜੋਗਾ ਸਿੰਘ ਅਮਰਕੋਟ, ਅਵਤਾਰ ਸਿੰਘ ਟੱਕਰ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਤਜਰਬੇਕਾਰ, ਨੌਜਵਾਨ ਅਤੇ ਜੁਝਾਰੂ ਆਗੂ ਹਨ। ਉਨ੍ਹਾਂ ਦੀ ਸਿਆਸੀ ਸੂਝ-ਬੂਝ, ਲੋਕਾਂ ਨਾਲ ਜੁੜਨ ਦੀ ਸਮਰੱਥਾ ਅਤੇ ਸੰਗਠਨ ਨੂੰ ਨਾਲ ਲੈ ਕੇ ਚੱਲਣ ਦੀ ਕਾਬਲੀਅਤ ਦਾ ਪੰਜਾਬ ਕਾਂਗਰਸ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਾਇਲਟ ਦੀ ਅਗਵਾਈ ਹੇਠ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗੀ ਅਤੇ ਕਾਂਗਰਸੀ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਲਾਮਬੰਦ ਕੀਤਾ ਜਾਵੇਗਾ। ਇਸ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਹਾਈਕਮਾਂਡ ਦੀ ਅਗਵਾਈ ਅਤੇ ਸਚਿਨ ਪਾਇਲਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੀ ਤਾਕਤ ਨਾਲ ਲੜੀਆਂ ਜਾਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਲਕਾ ਜੰਡਿਆਲਾ ਗੁਰੂ ਤੋਂ ਡੈਨੀ ਬੰਡਾਲਾ ਸ਼ਾਨਦਾਰ ਜਿੱਤ ਦਰਜ ਕਰਕੇ ਕਾਂਗਰਸ ਦਾ ਝੰਡਾ ਬੁਲੰਦ ਕਰਨਗੇ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ। ਇਸ ਮੌਕੇ ਸੁਰਿੰਦਰ ਸਿੰਘ ਸ਼ਾਹ, ਗੁਰਪ੍ਰੀਤ ਸਿੰਘ ਜਾਣੀਆਂ, ਜਗਤਾਰ ਸਿੰਘ, ਕੰਵਲਜੀਤ ਸਿੰਘ ,ਪਰਮਜੀਤ ਸਿੰਘ ਲਵਲੀ, ਦਿਲਬਾਗ ਸਿੰਘ ਨੰਗਲ ਗੁਰੂ, ਸਾਹਿਬ ਸਿੰਘ ਜਾਣੀਆਂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਚੋਣ ’ਚ ਐਡਵੋਕੇਟ ਅਰਵਿੰਦਰ ਸਿੰਘ ਮਾਨ ਬਣੇ ਪ੍ਰਧਾਨ ਐਡਵੋਕੇਟ ਨਾਨਕ ਸਿੰਘ ਭੱਟੀ ਮੀਤ ਪ੍ਰਧਾਨ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ, ਪੰਧੇਰ ਵਿਖੇ ਤਿੰਨ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਸਮਾਪਤ ਵਿਦਿਆਰਥੀਆਂ...
Ad Position 24