14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਈ ਰੋਲ ਆਬਜ਼ਰਵਰ ਮਨਜੀਤ ਸਿੰਘ ਬਰਾੜ ਵਲੋਂ ਅਜਨਾਲਾ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਯੋਗ ਨਾਗਰਿਕ ਦਾ ਨਾਂਅ ਵੋਟਰ ਸੂਚੀ ਤੋਂ ਬਾਹਰ ਨਾ ਰਹੇ ਅਤੇ ਵੋਟਰ ਸੂਚੀਆਂ ਨੂੰ ਗ਼ਲਤੀ ਰਹਿਤ ਬਣਾਉਣ ’ਤੇ ਦਿੱਤਾ ਜ਼ੋਰ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ.

Ad Position 21
repet_subhas-goyals [Copy P29]
ਮੀਟਿੰਗ ਦੌਰਾਨ ਈ ਰੋਲ ਆਬਜ਼ਰਵਰ ਮਨਜੀਤ ਸਿੰਘ ਬਰਾੜ ਜ਼ਰੂਰੀ ਹਦਾਇਤਾਂ ਦਿੰਦੇ ਹੋਏ ਨਾਲ ਬੈਠੇ ਐੱਸ.ਡੀ.ਐੱਮ. ਡਾ: ਚਾਰੂਮਿਤਾ, ਐੱਸ.ਡੀ.ਐੱਮ. ਮਨਬੀਰ ਸਿੰਘ ਢਿੱਲੋਂ ਤੇ ਹੋਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 14-09-2026
ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਤਹਿਤ ਅੱਜ ਐੱਸ.ਡੀ.ਐੱਮ. ਦਫ਼ਤਰ ਅਜਨਾਲਾ ਦੇ ਮੀਟਿੰਗ ਹਾਲ ਵਿਖੇ ਈ ਰੋਲ ਆਬਜ਼ਰਵਰ ਮਨਜੀਤ ਸਿੰਘ ਬਰਾੜ ਸਕੱਤਰ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਲੋਂ ਹਲਕਾ ਅਜਨਾਲਾ ਅਤੇ ਰਾਜਾਸਾਂਸੀ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਮੌਜੂਦ ਸਨ । ਮੀਟਿੰਗ ਦੌਰਾਨ ਆਬਜ਼ਰਵਰ ਮਨਜੀਤ ਸਿੰਘ ਬਰਾੜ ਵਲੋਂ ਐੱਸ.ਆਈ.ਆਰ. 2026 ਦੀ ਪ੍ਰਕਿਰਿਆ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਦਾਇਤ ਕੀਤੀ ਗਈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ। ਰੋਲ ਆਬਜ਼ਰਵਰ ਮਨਜੀਤ ਸਿੰਘ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਐੱਸ.ਆਈ.ਆਰ. ਪ੍ਰਕਿਰਿਆ ਵਿਚ ਸਹਿਯੋਗ ਦੇਣ ਅਤੇ ਆਪਣੇ- ਆਪਣੇ ਇਲਾਕਿਆਂ ਵਿਚ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ ਜਾਗਰੂਕ ਕਰਨ । ਮੀਟਿੰਗ ਦੌਰਾਨ ਚੋਣਕਾਰ ਅਫਸਰ-ਕਮ-ਐੱਸ.ਡੀ.ਐੱਮ. ਡਾ: ਚਾਰੂਮਿਤਾ ਨੇ ਦੱਸਿਆ ਕਿ ਐੱਸ.ਆਈ.ਆਰ. ਤਹਿਤ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਣਾ ਹੈ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ ਢਿੱਲੋਂ ਤਹਿਸੀਲਦਾਰ ਜਗਸੀਰ ਸਿੰਘ ਮਿੱਤਲ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਮਾਤਾ ਡਾ: ਅਵਤਾਰ ਕੌਰ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਭਾਈ ਜ਼ੋਰਾਵਰ ਸਿੰਘ, ਭਾਜਪਾ ਨੁਮਾਇੰਦੇ ਸੌਰਵ ਸਰੀਨ ਅਤੇ ਚੋਣ ਕਾਨੂੰਗੋ ਸੰਜੀਵ ਕੁਮਾਰ ਰਮਦਾਸ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਈਆ ਵਿਖੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ 6.50 ਕਰੋੜ ਦੀ ਲਾਗਤ ਨਾਲ ਬਣ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ ਅਜਨਾਲਾ ਹਲਕੇ ਦੀਆਂ ਕ...
Ad Position 24