ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ – ਗਿੱਲ
ਮਜੀਠਾ, 13 ਸਤੰਬਰ (ਜਗਤਾਰ ਸਿੰਘ ਸਹਿਮੀ)- ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਾਗ ਨਵੇਂ ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਤਹਿਤ ਕੀਤੀ ਗਈ ਇਕੱਤਰਤਾ ਵਿਚ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਸੁਣਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਮਜੀਠਾ, 13 ਸਤੰਬਰ (ਜਗਤਾਰ ਸਿੰਘ ਸਹਿਮੀ)- ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਾਗ ਨਵੇਂ ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਤਹਿਤ ਕੀਤੀ ਗਈ ਇਕੱਤਰਤਾ ਵਿਚ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਸੁਣਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਦਾ ਮੁੱਖ ਮੰਤਵ ਹੀ ਲੋਕਾਂ ਦੇ ਦਰ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣਨਾ ਅਤੇ ਸੰਬੰਧਿਤ ਵਿਭਾਗਾਂ ਰਾਹੀਂ ਉਨ੍ਹਾਂ ਦਾ ਹੱਲ ਕਰਵਾਉਣਾ ਹੈ। ਇਸ ਮੌਕੇ ਸਰਪੰਚ ਸਤਨਾਮ ਸਿੰਘ, ਚੇਅਰਮੈਨ ਨਿਰਮਲ ਸਿੰਘ, ਮੈਂਬਰ ਦਾਰਾ ਸਿੰਘ, ਮੈਂਬਰ ਦਲਬੀਰ ਸਿੰਘ, ਮੈਂਬਰ ਇਕਬਾਲ ਸਿੰਘ, ਮੈਂਬਰ ਸਰਬਜੀਤ ਸਿੰਘ, ਮੈਂਬਰ ਸ਼ਮਸ਼ੇਰ ਸਿੰਘ, ਮੈਂਬਰ ਮਨਪ੍ਰੀਤ ਸਿੰਘ, ਜਗਦੀਸ਼ ਸਿੰਘ ਸਾਬੀ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਕਿਰਤਪਾਲ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।