13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਦੇ ਭਵਿੱਖ ਤੇ ਹੱਕਾਂ ਦੀ ਰਾਖੀ ਲਈ 28 ਦੀ ਲੋਪੋਕੇ ਰੈਲੀ ਇਤਿਹਾਸਕ ਸਾਬਤ ਹੋਵੇਗੀ – ਰਾਣਾ ਲੋਪੋਕੇ

ਚੋਗਾਵਾਂ, 13 ਸਤੰਬਰ (ਗੁਰਵਿੰਦਰ ਸਿੰਘ ਕਲਸੀ)-28 ਸਤੰਬਰ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਹੋਣ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀ ਸਫ਼ਲਤਾ ਲਈ ਇਲਾਕੇ ਅੰਦਰ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਸੰਬੰਧ ਵਿਚ ਸਰਕਲ ਪ੍ਰਧਾਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਚੋਗਾਵਾਂ, 13 ਸਤੰਬਰ (ਗੁਰਵਿੰਦਰ ਸਿੰਘ ਕਲਸੀ)-28 ਸਤੰਬਰ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਹੋਣ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀ ਸਫ਼ਲਤਾ ਲਈ ਇਲਾਕੇ ਅੰਦਰ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਸੰਬੰਧ ਵਿਚ ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਸੈਦਪੁਰ ਕਲਾ ਵਿਖੇ ਸਵ. ਸਾਬਕਾ ਸਰਪੰਚ ਸੁਲੱਖਣ ਸਿੰਘ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, ਅੱਜ ਪੰਜਾਬ ਦੇ ਹੱਕਾਂ, ਜਵਾਨੀ, ਕਿਸਾਨੀ ਅਤੇ ਆਰਥਿਕਤਾ ਨੂੰ ਬਚਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਗਿਲੇ-ਸ਼ਿਕਵੇ ਭੁਲਾ ਕੇ ਪੰਜਾਬ ਦੇ ਹਿੱਤਾਂ ਲਈ ਇਸ ਰੈਲੀ ਵਿਚ ਵੱਧ-ਚੜ੍ਹ ਕੇ ਹੁੰਮ-ਹੁੰਮਾ ਕੇ ਪਹੁੰਚਣ। ਇਸ ਮੌਕੇ ਸਰਕਲ ਪ੍ਰਧਾਨ ਡਾ: ਸ਼ਰਨਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ । ਇਸ ਮੌਕੇ ਮਾ: ਕਾਬਲ ਸਿੰਘ ਸੰਧੂ , ਸਰਪੰਚ ਗੁਰਸੇਵਕ ਸਿੰਘ ਗੈਵੀ , ਹਰਜੀਤ ਸਿੰਘ, ਰਣਜੀਤ ਸਿੰਘ, ਪੀ.ਏ. ਸੁਖਬੀਰ ਸਿੰਘ ਲੋਪੋਕੇ ਆਦਿ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਠਿਆਲਾ ’ਚ ਸੁਆਮੀ ਸੰਤ ਬਾਬਾ ਨੱਥਾ ਸਿੰਘ, ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਯਾਦ ’ਚ 7 ਰੋਜ਼ਾ ਸਾਲਾਨਾ ਜੋੜ ਮੇਲ... ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਉਦੋਕੇ ਕਲਾਂ ਵਿਖੇ ‘ਰੁੱਖ ਲਗਾਓ ਰੁੱਖ ਬਚਾਓ’ ਸੰਬੰਧੀ ਰੈਲੀ ਕੱਢੀ
Ad Position 24