ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਹੋਈ ਨਾਕਾਮਯਾਬ – ਭਾਈ ਅਮਰੀਕ ਸਿੰਘ ਬਿੱਟਾ
ਮਾਨਾਂਵਾਲਾ , 13 ਸਤੰਬਰ (ਗੁਰਦੀਪ ਸਿੰਘ ਨਾਗੀ)- ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਭਾਈ ਅਮਰੀਕ ਸਿੰਘ ਬਿੱਟਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਰੋਕਣ ਵਿਚ ਸਰਕਾਰ ਪੂਰੀ ਤਰ੍ਹਾਂ ਨਾਕਾਮਯਾਬ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਸੰਬੰਧੀ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ।
ਭ
ਭਾਈ ਅਮਰੀਕ ਸਿੰਘ ਬਿੱਟਾ ।
14-09-2026
ਮਾਨਾਂਵਾਲਾ , 13 ਸਤੰਬਰ (ਗੁਰਦੀਪ ਸਿੰਘ ਨਾਗੀ)- ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਭਾਈ ਅਮਰੀਕ ਸਿੰਘ ਬਿੱਟਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਰੋਕਣ ਵਿਚ ਸਰਕਾਰ ਪੂਰੀ ਤਰ੍ਹਾਂ ਨਾਕਾਮਯਾਬ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਸੰਬੰਧੀ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਭਾਈ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪੰਜਵਾਂ ਦਰਿਆ ਵਗ ਰਿਹਾ ਹੈ ਅਤੇ ਇਸ ਦੀ ਸਭ ਤੋਂ ਵੱਡੀ ਮਾਰ ਪੰਜਾਬ ਦੀ ਨੌਜਵਾਨ ਪੀੜ੍ਹੀ ’ਤੇ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਦੂਜੇ ਪਾਸੇ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਿਆਂ ਦੀ ਵਿਕਰੀ ਦੀਆਂ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ । ਭਾਈ ਬਿੱਟਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰੀ ਨਹੀਂ ਉਤਰ ਸਕੀ।