18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਝੋਨੇ ਦੇ ਖ਼ਰੀਦ ਪ੍ਰਬੰਧਾਂ ਵਿਚ ਨਾਕਾਮ ਰਹੀ ਸਰਕਾਰ, ਮੰਡੀਆਂ ਵਿਚ ਰੁਲ ਰਿਹਾ ਹੈ ਕਿਸਾਨ- ਅਮਰਜੀਤ ਸਿੰਘ ਕਾਲੇਕੇ

ਬਾਬਾ ਬਕਾਲਾ ਸਾਹਿਬ, 14 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਅੰਮ੍ਰਿਤਸਰ ਦਿਹਾਤੀ ਤੋਂ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਕਾਲੇਕੇ ਨੇ ਪੰਜਾਬ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਪਹਿਲਾਂ ਮੰਡੀਆਂ ਅਤੇ ਸ਼ੈਲਰਾਂ ਵਿਚ ਬਣੇ ਗੰਭੀਰ ਹਾਲਾਤ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.

Ad Position 21
No active advertisement
ਜ਼ਿਲ੍ਹਾ ਮੀਤ ਪ੍ਰਧਾਨ ਸ. ਅਮਰਜੀਤ ਸਿੰਘ ਕਾਲੇਕੇ. 15-09-2026
ਬਾਬਾ ਬਕਾਲਾ ਸਾਹਿਬ, 14 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਅੰਮ੍ਰਿਤਸਰ ਦਿਹਾਤੀ ਤੋਂ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਕਾਲੇਕੇ ਨੇ ਪੰਜਾਬ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਪਹਿਲਾਂ ਮੰਡੀਆਂ ਅਤੇ ਸ਼ੈਲਰਾਂ ਵਿਚ ਬਣੇ ਗੰਭੀਰ ਹਾਲਾਤ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਕਾਲੇਕੇ ਨੇ ਦੋਸ਼ ਲਾਇਆ ਕਿ ਸਰਕਾਰ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ, ਜਿਸ ਦਾ ਖ਼ਾਮਿਆਜ਼ਾ ਅੱਜ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ । ਸ. ਅਮਰਜੀਤ ਸਿੰਘ ਕਾਲੇਕੇ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ, ਪਰ ਸੂਬੇ ਵਿਚ ਚੱਲ ਰਹੇ ਭਾਰੀ ਬਿਜਲੀ ਕੱਟਾਂ (ਪਾਵਰ ਕੱਟਾਂ) ਕਾਰਨ ਰਾਈਸ ਸ਼ੈਲਰਾਂ ਦਾ ਕੰਮ ਬਿਲਕੁਲ ਠੱਪ ਹੋ ਕੇ ਰਹਿ ਗਿਆ ਹੈ ਅਤੇ ਫ਼ਸਲ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਮੰਡੀਆਂ ਵਿਚ ਜਾਮ ਵਰਗੇ ਹਾਲਾਤ ਬਣੇ ਹੋਏ ਹਨ ਜਿਸ ਕਾਰਨ ਕਿਸਾਨ ਚਿੰਤਾ ਵਿਚ ਹਨ । ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਮਿੱਲਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਅਤੇ ਗੋਦਾਮਾਂ ਵਿਚ ਜਗ੍ਹਾ ਮੁਹੱਈਆ ਨਹੀਂ ਕਰਵਾਉਂਦੀ, ਉਦੋਂ ਤੱਕ ਇਹ ਸੰਕਟ ਹੱਲ ਨਹੀਂ ਹੋਣ ਵਾਲਾ ।
Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਔਲਖ ਦੀ ਅਗਵਾਈ ਹੇਠ ਲੋਪੋਕੇ ਪੁਲਿਸ ਦੀ ਵੱਡੀ ਕਾਰਵਾਈ, 3 ਪਿਸਤੌਲਾਂ ਤੇ ਮੈਗਜ਼ੀਨਾਂ ਸਮੇਤ 3 ਕਾਬੂ ਅਗਲੀ ਖ਼ਬਰ ਬਰਾਤ ਰੂਪੀ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ ਸੰਬੰਧੀ ਮੀਟਿੰਗ
Ad Position 24