18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕਾਂਗਰਸ ਦੇ ਪੰਜਾਬ ’ਚ ਹੁਣ ਨਹੀਂ ਚੱਲਣਗੇ ਝੂਠੇ ਵਾਅਦੇ – ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ.

Ad Position 21
No active advertisement
ਅਜੀਤ ਡੈਸਕ 15-09-2026
ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਿਆਸੀ ਸਥਿਤੀ ਲਗਾਤਾਰ ਕਮਜ਼ੋਰ ਹੋ ਰਹੀ ਹੈ ਅਤੇ ਵਿਰੋਧੀ ਧਿਰਾਂ ਕੋਲ ਲੋਕਾਂ ਸਾਹਮਣੇ ਰੱਖਣ ਲਈ ਕੋਈ ਠੋਸ ਅਤੇ ਸਕਾਰਾਤਮਿਕ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਸਿਆਸੀ ਬਿਆਨਬਾਜ਼ੀ ਨਹੀਂ, ਸਗੋਂ ਵਿਕਾਸ, ਸਹੂਲਤਾਂ ਅਤੇ ਆਪਣੇ ਰੋਜ਼ਮਰ੍ਹਾ ਦੇ ਮਸਲਿਆਂ ਦਾ ਹੱਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਲੰਮੇ ਸਮੇਂ ਤੱਕ ਪੰਜਾਬ ਦੀ ਸੱਤਾ ਸੰਭਾਲੀ ਪਰ ਲੋਕਾਂ ਦੇ ਬੁਨਿਆਦੀ ਮਸਲੇ ਜਿਉਂ ਦੇ ਤਿਉਂ ਰਹੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਦੁੱਖ ਨੂੰ ਸਿਆਸੀ ਲਾਹੇ ਲਈ ਵਰਤਣਾ ਪੰਜਾਬ ਦੀ ਸਿਆਸਤ ਲਈ ਸਿਹਤਮੰਦ ਰੁਝਾਨ ਨਹੀਂ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕੰਮ ਅਤੇ ਕਾਰਗੁਜ਼ਾਰੀ ਦੇ ਆਧਾਰ ’ਤੇ ਫ਼ੈਸਲਾ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ਼, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਬਲਾਕ ਪ੍ਰਧਾਨ ਸਾਹਿਬ ਸਿੰਘ ਫ਼ੌਜੀ ਰਾਏਪੁਰ ਕਲਾਂ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਬਲਾਕ ਪ੍ਰਧਾਨ ਰਘੂਦੀਪ ਸਿੰਘ ਰਘੂ ਸਾਰੰਗਦੇਵ, ਸਰਪੰਚ ਪਰਮਜੀਤ ਸਿੰਘ ਰਾਏਪੁਰ, ਬਲਬੀਰ ਸਿੰਘ ਰਾਏਪੁਰ ਕਲਾਂ, ਬਲਕਾਰ ਸਿੰਘ ਰਾਏਪੁਰ ਕਲਾਂ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਗੁਰਜਿੰਦਰ ਸਿੰਘ ਗੁਰੀ ਅਤੇ ਨਰਿੰਦਰ ਸਿੰਘ ਖਾਨਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਦਰਜਨਾਂ ਪਰਿਵਾਰਾਂ ਨੇ ਫੜਿਆ ਅਕਾਲੀ ਦਲ... ਅਗਲੀ ਖ਼ਬਰ ਆਪ ਦੀ ਸਰਪੰਚ ਲਖਵਿੰਦਰ ਕੌਰ ਚਾਹਲ ਦੇ ਘਰੋਂ ਦਿਨ-ਦਿਹਾੜੇ ਐਕਟਿਵਾ ਸਕੂਟਰੀ ਲੈ ਕੇ ਲੁਟੇਰਾ ਫ਼ਰਾਰ
Ad Position 24