18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਰਹੱਦੀ ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਦਰਜਨਾਂ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 24 ਸਤੰਬਰ ਨੂੰ ਅਜਨਾਲਾ ਵਿਖੇ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਤੋਂ ਪਹਿਲਾਂ ਅੱਜ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਉਨ੍ਹਾਂ ਦੇ ਦਰਜ਼ਨਾ ਸਮਰਥਕਾਂ ਨੇ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਪੁੰਨਣ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਪੂਰਨ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ, ਪਹਿਲਵਾਨ ਗੁਰਮੀਤ ਸਿੰਘ, ਲੱਖਾ ਸਿੰਘ, ਜਗਦੀਪ ਸਿੰਘ ਅਤੇ ਮੱਸਾ ਸਿੰਘ ਸਮੇਤ ਹੋਰਨਾਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-09-2026
ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 24 ਸਤੰਬਰ ਨੂੰ ਅਜਨਾਲਾ ਵਿਖੇ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਤੋਂ ਪਹਿਲਾਂ ਅੱਜ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਉਨ੍ਹਾਂ ਦੇ ਦਰਜ਼ਨਾ ਸਮਰਥਕਾਂ ਨੇ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਪੁੰਨਣ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਪੂਰਨ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ, ਪਹਿਲਵਾਨ ਗੁਰਮੀਤ ਸਿੰਘ, ਲੱਖਾ ਸਿੰਘ, ਜਗਦੀਪ ਸਿੰਘ ਅਤੇ ਮੱਸਾ ਸਿੰਘ ਸਮੇਤ ਹੋਰਨਾਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸ. ਸਮਰਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੇ ਆਉਣ ਨਾਲ ਹਲਕੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਮਰਾ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਲਗਾਤਾਰ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਅਜਨਾਲਾ ਵਿਖੇ ਹੋਣ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਵੀ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰਾਂ ਵਲੋਂ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਤੇੜਾ ਰਾਜਪੂਤਾ, ਡਾ: ਬਲਰਾਜ ਸਿੰਘ ਜਗਦੇਵ ਖੁਰਦ, ਪਰਗਟ ਸਿੰਘ ਚੱਕਬਾਲਾ, ਡਾ: ਮੁਖਤਾਰ ਸਿੰਘ ਚੇਤਨਪੁਰਾ, ਪੀ.ਏ ਗੁਰਭੇਜ ਸਿੰਘ ਭੱਟੀ ਅਤੇ ਜੋਹਨ ਜਗਦੇਵ ਖੁਰਦ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਕਾਰਨ ਮੰਡਲ ਜੰਡਿਆਲਾ ਗੁਰੂ ਦੇ ਬਾਹਰ ਰੋਸ ਧਰਨਾ ਕਿਸਾਨ ਆਗੂਆਂ ਲਖਬੀਰ ਸਿੰਘ ਨਿਜਾਮਪੁਰਾ, ਗੁਰਮੇਜ ਸਿੰਘ ਤ... ਅਗਲੀ ਖ਼ਬਰ ਕਾਂਗਰਸ ਦੇ ਪੰਜਾਬ ’ਚ ਹੁਣ ਨਹੀਂ ਚੱਲਣਗੇ ਝੂਠੇ ਵਾਅਦੇ – ਕੁਲਦੀਪ ਸਿੰਘ ਧਾਲੀਵਾਲ
Ad Position 24