18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਰ ਨਾਗਰਿਕ ਅੱਗੇ ਆਵੇ-ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ, 17 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਲੋਕ ਨਿਰਮਾਣ ਮੰਤਰੀ ਪੰਜਾਬ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ. ਟੀ.

Ad Position 21
No active advertisement
‘ਯੁੱਧ ਨਸ਼ਿਆਂ ਵਿਰੁੱਧ’ ਫੇਜ਼-2 ਤਹਿਤ ਜੰਡਿਆਲਾ ਗੁਰੂ ਵਿਖੇ ਸਰਪੰਚਾਂ, ਪੰਚਾਂ ਤੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਹੋਰ। ਤਸਵੀਰ : ਅੰਮ੍ਰਿਤ ਪਾਲ ਸਿੰਘ 18-09-2026
ਜੰਡਿਆਲਾ ਗੁਰੂ, 17 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਲੋਕ ਨਿਰਮਾਣ ਮੰਤਰੀ ਪੰਜਾਬ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ. ਟੀ. ਓ. ਨੇ ਲੋਕਾਂ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ। ਉਹ ਜੰਡਿਆਲਾ ਗੁਰੂ ਦੇ ਓਲੀਵ ਗਾਰਡਨ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਫੇਜ਼-2 ਤਹਿਤ ਹਲਕੇ ਦੇ ਸਰਪੰਚਾਂ, ਪੰਚਾਂ, ਚੇਅਰਮੈਨਾਂ, ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਬਲਾਕ ਪ੍ਰਧਾਨਾਂ, ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਨਸ਼ਾ ਇਕ ਗੰਭੀਰ ਸਮਾਜਿਕ ਬੁਰਾਈ ਹੈ ਅਤੇ ਇਸ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਤਸਕਰੀ ਜਾਂ ਇਸ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪ੍ਰਸ਼ਾਸਨ ਜਾਂ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਸਮੂਹ ਪੰਚਾਇਤੀ ਤੇ ਸਥਾਨਕ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਨਸ਼ਿਆਂ ਵਿਰੁੱਧ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਿਲ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ 23 ਸਤੰਬਰ ਦੇ ਤਖਤਗੜ੍ਹ ਛਿੰਝ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ, ਵੱਖ-ਵੱਖ ਕਮੇਟੀਆਂ ਦਾ ਗਠਨ ਅਗਲੀ ਖ਼ਬਰ ਲੋਪੋਕੇ ਰੈਲੀ ਦੀਆਂ ਤਿਆਰੀਆਂ ਲਈ ਵਰਕਰਾਂ ਨੇ ਕੱਸੀ ਕਮਰ, ਪਿੰਡ-ਪਿੰਡ ਲਾਮਬੰਦੀ ਤੇਜ਼
Ad Position 24