19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਦਿਵਯ ਜੋਤੀ ਜਾਗ੍ਰਤੀ ਸੰਸਥਾਨ ਦਾ ਨਸ਼ਾ ਮੁਕਤ ਭਾਰਤ ਲਈ ਸਾਰਥਕ ਉਪਰਾਲਾ

ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਦੋ ਸਾਲਾਂ ਲਈ ਇਕ ਮਹੱਤਵਪੂਰਨ ਸਮਝੌਤਾ ਕੀਤਾ ਗਿਆ ਹੈ। ਸਾਧਵੀ ਸ਼ਿਤਾਭਾ ਭਾਰਤੀ, ਗੌਰਵ ਗੁਪਤਾ ਤੇ ਗੌਰਵ ਸਾਗਰ ਨੇ ਇਸ ਪ੍ਰੋਗਰਾਮ ‘ਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 19-09-2026
ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਦੋ ਸਾਲਾਂ ਲਈ ਇਕ ਮਹੱਤਵਪੂਰਨ ਸਮਝੌਤਾ ਕੀਤਾ ਗਿਆ ਹੈ। ਸਾਧਵੀ ਸ਼ਿਤਾਭਾ ਭਾਰਤੀ, ਗੌਰਵ ਗੁਪਤਾ ਤੇ ਗੌਰਵ ਸਾਗਰ ਨੇ ਇਸ ਪ੍ਰੋਗਰਾਮ ‘ਚ ਭਾਗ ਲਿਆ। ਇਹ ਸਾਂਝ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਮੁਕਤੀ ਦੇ ਯਤਨਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਦੇਣ ਵੱਲ ਇਕ ਮਹੱਤਵਪੂਰਨ ਕਦਮ ਹੈ। ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਦੁਆਰਾ ਅੰਮ੍ਰਿਤਸਰ ਤੇ ਮਾਨਾਂਵਾਲਾ ਖੇਤਰ ‘ਚ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ । ਇਸ ਮੌਕੇ ਸਵਾਮੀ ਰਣਜੀਤਾਨੰਦ ਨੇ ਕਿਹਾ ਕਿ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਸਿਰਫ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ, ਆਤਮ-ਜਾਗਰੂਕਤਾ ਅਤੇ ਉਦੇਸ਼ਪੂਰਨ ਜੀਵਨ ਵੱਲ ਪ੍ਰੇਰਿਤ ਕਰਨਾ ਵੀ ਬਹੁਤ ਜ਼ਰੂਰੀ ਹੈ। ਬੋਧ-ਨਸ਼ਾ ਉਨਮੂਲਨ ਪ੍ਰੋਗਰਾਮ ਰਾਹੀਂ ਸਮਾਜ ‘ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਫੈਲਾਉਣ, ਨਸ਼ਿਆਂ ਦੀ ਰੋਕਥਾਮ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਤੇ ਭਾਈਚਾਰਿਆਂ ਨੂੰ ਸਿਹਤਮੰਦ ਅਤੇ ਸਸ਼ਕਤ ਜੀਵਨ ਲਈ ਪ੍ਰੇਰਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸੰਸਥਾਨ ਦਾ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ‘ਚ ਜਾਗਰੂਕਤਾ ਗਤੀਵਿਧੀਆਂ ਰਾਹੀਂ ਨਸ਼ਾ ਮੁਕਤ ਸਮਾਜ ਦੇ ਨਿਰਮਾਣ ‘ਚ ਆਪਣਾ ਯੋਗਦਾਨ ਪਾਉਣਾ ਹੈ। ਇਸ ਸਮਝੌਤੇ ਰਾਹੀਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਮੁਕਤੀ ਨਾਲ ਸਬੰਧਤ ਯਤਨਾਂ ਨੂੰ ਵਿਆਪਕ ਪੱਧਰ ‘ਤੇ ਅੱਗੇ ਵਧਾਉਣ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਲੋਕਾਂ ਦੀ ਭਾਗੀਦਾਰੀ ਨਾਲ ਹੋਰ ਮਜ਼ਬੂਤ ਕਰਨ ਦੀ ਦਿਸ਼ਾ ‘ਚ ਕੰਮ ਕੀਤਾ ਜਾਵੇਗਾ। ਇਹ ਉਪਰਾਲਾ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਸਮਾਜਿਕ ਸਮੱਸਿਆ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਕਾਰਾਤਮਕ ਤੇ ਉਦੇਸ਼ਪੂਰਨ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਅੱਠਵੇਂ ਤਨਖਾਹ ਕਮਿਸ਼ਨ ਦੀ ਮਹੱਤਵਪੂਰਨ ਮੀਟਿੰਗ ਹੋਈ ਅਗਲੀ ਖ਼ਬਰ ਡਾਕ ਸਮੱਗਰੀ ਦੀ ਬੁਕਿੰਗ ਲਈ ਪਿਕਅੱਪ ਵਾਹਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24