20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਖ਼ਾਲਸਾ ਯੂਨੀਵਰਸਿਟੀ ਵਲੋਂ ‘ਬੁੱਧ ਅਤੇ ਸਿੱਖ ਧਰਮ’ ’ਤੇ ਵਿਸ਼ੇਸ਼ ਸੈਮੀਨਾਰ

ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵਲੋਂ ਸਿੱਖ ਇਤਿਹਾਸ ਖੋਜ ਕੇਂਦਰ ਵਿਖੇ ‘ਬੁੱਧ ਅਤੇ ਸਿੱਖ ਧਰਮ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਬੁੱਧਾ ਐਜੂਕੇਸ਼ਨ ਸੋਸਾਇਟੀ, ਕੁਸ਼ੀਨਗਰ ਤੋਂ ਪੁੱਜੇ ਉਪ ਪ੍ਰਧਾਨ ਸ੍ਰੀ ਭੰਤੇ ਮਹਿੰਦਰਾ ਨੇ ਕਿਹਾ ਕਿ ਸਿੱਖ ਧਰਮ ਅਤੇ ਬੁੱਧ ਧਰਮ ਦੋਵੇਂ ਮਨੁੱਖਤਾ ਨੂੰ ਉੱਚਾ ਚੁੱਕਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ’ਚ ਸ਼ਾਂਤੀ ਕਾਇਮ ਕਰਨ ਦਾ ਸੁਨੇਹਾ ਦਿੰਦੇ ਹਨ।

Ad Position 21
No active advertisement
ਅਜੀਤ ਡੈਸਕ 20-09-2026
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵਲੋਂ ਸਿੱਖ ਇਤਿਹਾਸ ਖੋਜ ਕੇਂਦਰ ਵਿਖੇ ‘ਬੁੱਧ ਅਤੇ ਸਿੱਖ ਧਰਮ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਬੁੱਧਾ ਐਜੂਕੇਸ਼ਨ ਸੋਸਾਇਟੀ, ਕੁਸ਼ੀਨਗਰ ਤੋਂ ਪੁੱਜੇ ਉਪ ਪ੍ਰਧਾਨ ਸ੍ਰੀ ਭੰਤੇ ਮਹਿੰਦਰਾ ਨੇ ਕਿਹਾ ਕਿ ਸਿੱਖ ਧਰਮ ਅਤੇ ਬੁੱਧ ਧਰਮ ਦੋਵੇਂ ਮਨੁੱਖਤਾ ਨੂੰ ਉੱਚਾ ਚੁੱਕਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ’ਚ ਸ਼ਾਂਤੀ ਕਾਇਮ ਕਰਨ ਦਾ ਸੁਨੇਹਾ ਦਿੰਦੇ ਹਨ। ਭਗਵਾਨ ਬੁੱਧ ਨੇ ਦਇਆ, ਕਰੁਣਾ, ਅਹਿੰਸਾ ਅਤੇ ਸਹਿਣਸ਼ੀਲਤਾ ਨੂੰ ਜੀਵਨ ਦਾ ਅਹਿਮ ਅੰਗ ਬਣਾਉਣ ਦੀ ਪ੍ਰੇਰਣਾ ਦਿੱਤੀ, ਜਦਕਿ ਸਮੂਹ ਜਗਤ ਦੇ ਪਾਲਣਹਾਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਮਨੁੱਖੀ ਬਰਾਬਰੀ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਸੈਮੀਨਾਰ ਦੀ ਸ਼ੁਰੂਆਤ ਮੌਕੇ ਪਹਿਲਾਂ ਆਪਣੇ ਕੁੰਜੀਵਤ ਭਾਸ਼ਣ ’ਚ ਹਿਮਾਚਲ ਦੀ ਸੈਂਟਰਲ ਯੂਨੀਵਰਸਿਟੀ ਤੋਂ ਸਾਬਕਾ ਉਪ ਕੁਲਪਤੀ ਡਾ. ਐੱਚ. ਐੱਸ. ਬੇਦੀ ਨੇ ਇਤਿਹਾਸਕ ਹਵਾਲਿਆਂ ਰਾਹੀਂ ਦੋਵਾਂ ਧਰਮਾਂ ਵਿਚਕਾਰ ਸਮਾਨਤਾਵਾਂ ਅਤੇ ਸਾਂਝੇ ਪੱਖਾਂ ਨੂੰ ਉਜਾਗਰ ਕੀਤਾ। ਸ੍ਰੀ ਮਹਿੰਦਰਾ ਨੇ ਦੋਵਾਂ ਪ੍ਰੰਪਰਾਵਾਂ ‘ਚ ਮਨੁੱਖ ਨੂੰ ਆਪਣੇ ਅੰਦਰ ਝਾਤ ਮਾਰਨ ਅਤੇ ਚੰਗੇ ਕਰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਧਾਰਮਿਕ ਸਾਂਝ ਅਤੇ ਆਪਸੀ ਸਤਿਕਾਰ ਦੀ ਲੋੜ ਹੋਰ ਵੀ ਵੱਧ ਗਈ ਹੈ। ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਰਿਲੀਜੀਅਸ ਸਟੱਡੀਜ਼ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਡਾ. ਬੇਦੀ, ਸ੍ਰੀ ਮਹਿੰਦਰਾ, ’ਵਰਸਿਟੀ ਦੇ ਚਾਂਸਲਰ ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਪ੍ਰੋ: ਚਾਂਸਲਰ ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਬੁੱਧਾ ਐਜੂਕੇਸ਼ਨ ਸੁਸਾਇਟੀ, ਕੁਸ਼ੀਨਗਰ ਤੋਂ ਆਨਰੇਰੀ ਸਕੱਤਰ ਵੀਰੇਂਦਰ ਸਿੰਘ ਆਹਲੂਵਾਲੀਆ, ਬੁੱਧਾ ਪੋਸਟ ਗ੍ਰੈਜੂਏਟ ਕਾਲਜ, ਕੁਸ਼ੀਨਗਰ ਪ੍ਰਿੰਸੀਪਲ ਵਿਨੋਦ ਮੋਹਨ ਮਿਸ਼ਰਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੇਵਾਮੁਕਤ ਪ੍ਰੋਫੈਸਰ ਇੰਦਰਜੀਤ ਸਿੰਘ ਅਤੇ ਐਡਵੋਕੇਟ ਵਿਜੇ ਕੁਮਾਰ ਰਾਵਤ ਦਾ ਸਵਾਗਤ ਕੀਤਾ। ਸ: ਆਹਲੂਵਾਲੀਆ ਨੇ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਦਾ ਅਧਿਐਨ ਸਾਨੂੰ ਭਾਰਤੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਵਿਭਿੰਨਤਾ ਨੂੰ ਸਮਝਣ ਦਾ ਮੌਕਾ ਦਿੰਦਾ ਹੈ। ਇਸ ਦੌਰਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਦੋਵੇਂ ਹੀ ਮਨੁੱਖਤਾ, ਸੱਚ, ਦਇਆ, ਸੇਵਾ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੇ ਹਨ। ਸ: ਛੀਨਾ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਵਿਚਾਰਾਂ ਦੇ ਆਦਾਨਂਪ੍ਰਦਾਨ ਲਈ ਸਾਰਥਿਕ ਮੰਚ ਪ੍ਰਦਾਨ ਕਰਦੇ ਹਨ। ਇਸ ਮੌਕੇ ਵਿਦਵਾਨ ਡਾ. ਸੁਖਦੇਵ ਸਿੰਘ ਸੋਹਲ ਨੇ ਸਿੱਖ ਧਰਮ ਅਤੇ ਬੁੱਧ ਧਰਮ ਨੂੰ ਉਨ੍ਹਾਂ ਦੇ ਇਤਿਹਾਸਕ ਅਤੇ ਦਾਰਸ਼ਨਿਕ ਸੰਦਰਭਾਂ ’ਚ ਸਮਝਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਡਾ. ਮਹਿਲ ਸਿੰਘ ਅਤੇ ਡਾ. ਗੋਗੋਆਣੀ ਨੇ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਨਾਲ ਸੰਬੰਧਿਤ ਵਿਚਾਰਧਾਰਾਵਾਂ ਦਾ ਅਕਾਦਮਿਕ ਅਧਿਐਨ ਵਿਦਿਆਰਥੀਆਂ ਨੂੰ ਧਾਰਮਿਕ ਇਤਿਹਾਸ, ਦਰਸ਼ਨ ਅਤੇ ਮਨੁੱਖੀ ਕਦਰਾਂਂਕੀਮਤਾਂ ਨੂੰ ਡੂੰਘਾਈ ਨਾਲ ਸਮਝਣ ’ਚ ਸਹਾਇਤਾ ਕਰਦਾ ਹੈ। ਇਸ ਸੈਮੀਨਾਰ ਦੌਰਾਨ ਸ੍ਰੀ ਮੋਹਨ ਮਿਸ਼ਰਾ, ਪ੍ਰੋ: ਇੰਦਰਜੀਤ ਸਿੰਘ, ਸ੍ਰੀ ਰਾਵਤ ਆਦਿ ਵਿਦਵਾਨਾਂ ਨੇ ਵੀ ਵਿਚਾਰ ਪ੍ਰਗਟ ਕੀਤੇ। ਪ੍ਰਧਾਨ ਸ: ਮਜੀਠੀਆ ਨੇ ਸ: ਛੀਨਾ ਨਾਲ ਮਿਲ ਕੇ ਆਏ ਵਿਦਵਾਨਾਂ ਨੂੰ ਕਾਲਜ ਦੀ ਯਾਦਗਾਰੀ ਤਸਵੀਰ, ਪੁਸਤਕ, ਸ਼ਾਲ ਤੇਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਤੋਂ ਇਲਾਵਾ ਡਾ. ਸੁਰਿੰਦਰ ਕੌਰ, ਡਾ. ਜਸਪਾਲ ਸਿੰਘ, ਦਲਬੀਰ ਸਿੰਘ ਘੁੰਮਣ, ਗੁਨਬੀਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਸੰਤੋਖ ਸਿੰਘ ਸੇਠੀ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਡਾ. ਰਮਿੰਦਰ ਕੌਰ, ਡੀ. ਐਸ. ਰਟੌਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਟੀ. ਪੀ. ਸੰਧੂ, ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਡਾ. ਮਨਦੀਪ ਕੌਰ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਪ੍ਰਿੰਸੀਪਲ ਪਰਮਜੀਤ ਸਿੰਘ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਦੇ ਰਾਜ ਅੰਦਰ ਆਮ ਲੋਕ ਤਾਂ ਕੀ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ-ਭਗਵੰਤ ਪਾਲ ਸੱਚਰ ਅਗਲੀ ਖ਼ਬਰ ਖ਼ਾਲਸਾ ਪਰਿਵਾਰ ਨੇ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ ਅਜਿਹੇ ਉਪਰਾਲੇ ਦੂਸਰਿਆਂ ਨ...
Ad Position 24