20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਜੀਤ, ਜਲੰਧਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕਾਂਗਰਸ ਦੀ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਰਣਨੀਤੀ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅਜਨਾਲਾ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਆਗੂਆਂ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਾਤ, ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਭਵਿੱਖ ਦੀ ਰਣਨੀਤੀ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅਜਨਾਲਾ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਆਗੂਆਂ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਾਤ, ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਭਵਿੱਖ ਦੀ ਰਣਨੀਤੀ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਅਤੇ ਤਾਲਮੇਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਹੋਰ ਵਧਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਸ. ਅਜਨਾਲਾ ਨੇ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤਾਂ ਹਾਸਿਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਦੀਪਕ ਅਰੋੜਾ, ਬਲਾਕ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ, ਬਲਜਿੰਦਰ ਸਿੰਘ ਮਾਹਲ, ਕਾਰਜਵਿੰਦਰ ਸਿੰਘ ਬੁੱਟਰ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਪ੍ਰਵੀਨ ਕੁਕਰੇਜਾ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਸੰਨੀ ਨਿੱਝਰ, ਪਰਮਿੰਦਰ ਸਿੰਘ ਭੱਖਾ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਗੁੱਝਾਪੀਰ, ਗੋਲਡੀ ਚਮਿਆਰੀ, ਹਰਪਾਲ ਸਿੰਘ ਭਾਲੂ ਸਫੇਵਾਲੀਆ, ਸ਼ੁੱਭ ਸਿਰਸਾ, ਹਰਪਾਲ ਸਿੰਘ ਹਾਸ਼ਮਪੁਰਾ, ਦਿਲਬਾਗ ਸਿੰਘ ਸਿਰਸਾ, ਅਮਰਬੀਰ ਸਿੰਘ ਬੱਲ, ਇਕਬਾਲ ਸਿੰਘ ਖਾਨੋਵਾਲ, ਰੇਸ਼ਮ ਸਿੰਘ ਬਲੜਵਾਲ, ਆੜ੍ਹਤੀ ਰਵੀ ਬੱਲ ਹਰੜ ਕਲਾਂ, ਬਲਵਿੰਦਰ ਸਿੰਘ, ਆੜ੍ਹਤੀ ਹਰਪਾਲ ਸਿੰਘ ਮੰਨਣ, ਜੁਗਰਾਜ ਸਿੰਘ ਰੋਖੇ, ਜੁਗਰਾਜ ਸਿੰਘ ਦੂਰੀਆਂ, ਗੁਰਦੇਵ ਸਿੰਘ ਚਮਿਆਰੀ, ਨਰਿੰਦਰ ਸਿੰਘ ਰੋਖੇ, ਪ੍ਰਗਟ ਸਿੰਘ ਸਰਾਏ, ਨਵਤੇਜ ਸਿੰਘ ਦਿਆਲਪੁਰਾ, ਹਰਜੀਤ ਸਿੰਘ ਬੱਬੂ ਪੰਡੋਰੀ, ਸਰਬਜੀਤ ਸਿੰਘ ਡੱਲਾ ਰਾਜਪੂਤਾਂ, ਪ੍ਰਭ ਡੱਲਾ, ਭਗਵੰਤ ਸਿੰਘ ਪੰਜਗਰਾਈਆਂ ਵਾਹਲਾ, ਮਹਿੰਗਾ ਸਿੰਘ ਪੂੰਗਾ, ਨਿਸ਼ਾਨ ਸਿੰਘ ਬਰਲਾਸ, ਬਲਵੰਤ ਸਿੰਘ ਤਲਵੰਡੀ ਰਾਏਦਾਦੂ, ਸੇਵਾ ਸਿੰਘ ਚੱਕ ਡੋਗਰਾ, ਲੱਕੀ ਨਿੱਝਰ, ਵੀਰੂ ਅਜਨਾਲਾ, ਨੰਬਰਦਾਰ ਬਲਜਿੰਦਰ ਸਿੰਘ, ਡਾ: ਜਤਿੰਦਰ ਸਿੰਘ ਕਿਆਂਮਪੁਰ, ਪਰਮਜੀਤ ਸਿੰਘ ਚਮਿਆਰੀ ਅਤੇ ਅਰਜਨ ਦਾਸ ਰੋਖੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਰਸੀ ’ਤੇ ਵਿਸ਼ੇਸ਼–ਬਾਬਾ ਪ੍ਰੀਤਮ ਸਿੰਘ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ( ਅੰਮ੍ਰਿਤਸਰ) ਅਗਲੀ ਖ਼ਬਰ ਮੰਡੀਆਂ ਦੀ ਸਾਫ ਸਫਾਈ ਤੇ ਬਾਰਦਾਨੇ ਦਾ ਪ੍ਰਬੰਧ ਕਰੇ ਸਰਕਾਰ-ਓਮਰਾਜ ਸਿੰਘ ਧਰਦਿਉ
Ad Position 24