22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ-ਭਾਈ ਅਮਰੀਕ ਸਿੰਘ ਬਿੱਟਾ

ਮਾਨਾਂਵਾਲਾ, 21 ਸਤੰਬਰ (ਗੁਰਦੀਪ ਸਿੰਘ ਨਾਗੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੰਡ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਪਾਰਲੀਮੈਂਟ ਚੋਣਾਂ ਸਮੇਂ ਪਿੰਡ ਜੰਡ ਤੋਂ ਬੂਥ ਇੰਚਾਰਜ ਵਜੋਂ ਸੇਵਾਵਾਂ ਨਿਭਾਉਣ ਵਾਲੇ ਭਾਈ ਨਵਦੀਪ ਸਿੰਘ ਜੰਡ ਦੇ ਯਤਨਾਂ ਸਦਕਾ ਕਰਵਾਈ ਗਈ, ਜਿਸ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 22-09-2026
ਮਾਨਾਂਵਾਲਾ, 21 ਸਤੰਬਰ (ਗੁਰਦੀਪ ਸਿੰਘ ਨਾਗੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੰਡ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਪਾਰਲੀਮੈਂਟ ਚੋਣਾਂ ਸਮੇਂ ਪਿੰਡ ਜੰਡ ਤੋਂ ਬੂਥ ਇੰਚਾਰਜ ਵਜੋਂ ਸੇਵਾਵਾਂ ਨਿਭਾਉਣ ਵਾਲੇ ਭਾਈ ਨਵਦੀਪ ਸਿੰਘ ਜੰਡ ਦੇ ਯਤਨਾਂ ਸਦਕਾ ਕਰਵਾਈ ਗਈ, ਜਿਸ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਜੰਡਿਆਲਾ ਗੁਰੂ ਤੋਂ ਸੇਵਾਦਾਰ ਭਾਈ ਅਮਰੀਕ ਸਿੰਘ ਬਿੱਟਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੀਆਂ ਗਤੀਵਿਧੀਆਂ ਨੂੰ ਬੂਥ ਲੈਵਲ ਤੱਕ ਲਿਜਾਇਆ ਜਾ ਰਿਹਾ। ਇਸ ਮੌਕੇ ਭਾਈ ਨਵਦੀਪ ਸਿੰਘ ਜੰਡ , ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਜਸ਼ਨਪ੍ਰੀਤ ਸਿੰਘ,ਜੱਸਾ, ਕਰਨਬੀਰ ਸਿੰਘ, ਮਨਿੰਦਰ ਸਿੰਘ,ਰਮਨਬੀਰ ਰਾਜਾ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਭੀਲੋਵਾਲ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਸੁਧਾਰਨ ਤੇ ਨਸ਼ੇ ਖਤਮ ਕਰਨ ਲਈ ਖ਼ਾਲਸਾ ਸਰਕਾਰ ਸਮੇਂ ਦੀ ਲੋੜ-ਕੋਟਲਾ ਭਰਾ
Ad Position 24