22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੇਂਟ ਫਰਾਂਸਿਸ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਿਚ ਸੋਨ ਤਗਮੇ ਜਿੱਤੇ

ਜੰਡਿਆਲਾ ਗੁਰੂ, 21 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਬੀਤੇ ਦਿਨ ਖਾਲਸਾ ਸਕੂਲ, ਅੰਮ੍ਰਿਤਸਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਵਿਚ ਸੇਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਸੋਨੇ ਦੇ ਤਮਗੇ ਜਿੱਤੇ। ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਸਿੱਧੂ ਨੇ ਅੰਡਰ 17 ’ਚ ਸ਼ਾਟ ਪੁੱਟ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦਾ ਤਮਗਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 22-09-2026
ਜੰਡਿਆਲਾ ਗੁਰੂ, 21 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਬੀਤੇ ਦਿਨ ਖਾਲਸਾ ਸਕੂਲ, ਅੰਮ੍ਰਿਤਸਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਵਿਚ ਸੇਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਸੋਨੇ ਦੇ ਤਮਗੇ ਜਿੱਤੇ। ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਸਿੱਧੂ ਨੇ ਅੰਡਰ 17 ’ਚ ਸ਼ਾਟ ਪੁੱਟ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦਾ ਤਮਗਾ ਜਿੱਤਿਆ। ਬਿਪਨ ਪ੍ਰੀਤ ਕੌਰ ਨੇ ਅੰਡਰ 14 ’ਚ ਲੰਬੀ ਛਾਲ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗਾ ਜਿੱਤਿਆ । ਨਵਰੂਪ ਕੌਰ ਨੇ ਅੰਡਰ - 14 ਸ਼ਾਟ ਪੁੱਟ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਮਗਾ ਜਿੱਤਿਆ। ਇਨ੍ਹਾਂ ਤਿੰਨਾਂ ਹੋਣਹਾਰ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਉਪਰੰਤ ਸਕੂਲ ਪੁੱਜਣ ’ਤੇ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ । ਸੈਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦੇ ਫਾਦਰ ਮਾਰਟਿਨ ਸਾਦਿਕ ਅਤੇ ਪ੍ਰਿੰਸੀਪਲ ਸਿਸਟਰ ਰਿੰਸੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਤੇ ਬਹੁਤ ਮਾਣ ਹੈ ਅਤੇ ਅਸੀਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਖੇਡਾਂ ਵਿਚ ਵੀ ਭਵਿੱਖ ਬਹੁਤ ਹੀ ਵਧੀਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਵਿਦਿਆ ਦੇ ਖੇਡਾਂ ਦੇ ਖੇਤਰ ਵਿਚ ਲਗਾਤਾਰ ਮਿਹਨਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦਾ ਜੀਵਨ ਵਿਚ ਕੁਝ ਬਣਨ ਦਾ ਨਿਸ਼ਾਨਾ ਹੁੰਦਾ ਹੈ ਤਾਂ ਉਹ ਜਰੂਰ ਹੀ ਤਰੱਕੀ ਦੀਆਂ ਮੰਜ਼ਿਲਾਂ ਤੈਅ ਕਰਦੇ ਹਨ । ਸਕੂਲ ਦੀਆਂ ਵਿਦਿਆਰਥਣਾਂ ਨੂੰ ਸੋਨ ਤਗਮੇ ਹਾਸਿਲ ਕਰਨ ਦੇ ਕਾਬਿਲ ਬਣਾਉਣ ਵਿਚ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਕੂਲ ਦੇ ਪੀ. ਟੀ. ਅਧਿਆਪਕ ਕੁਲਦੀਪ ਸਿੰਘ, ਰਜੀਵ ਕੁਮਾਰ, ਰਮਨਪ੍ਰੀਤ ਕੌਰ, ਅਰਵਿੰਦਰ ਕੌਰ ਨੇ ਵੱਧ ਚੜ੍ਹਕੇ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਧੰਗਈ ਦੇ ਨੌਜਵਾਨਾਂ ਨੇ ਪਿੰਡ ਨੂੰ ਸਾਫ ਸੁਥਰਾ ਰੱਖਣ ਦਾ ਜਿੰਮਾ ਚੁੱਕਿਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਭੀਲੋਵਾਲ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ
Ad Position 24