22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਥਾਣਾ ਤਰਸਿੱਕਾ ਦੀ ਪੁਲਿਸ ਵਲੋਂ ਪਿੰਡ ਡੇਹਰੀਵਾਲ ਦੇ ਛੇ ਨੌਜਵਾਨ ਹੈਰੋਇਨ ਸਮੇਤ ਕਾਬੂ

ਤਰਸਿੱਕਾ, 21 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਜਿਸ ਤਿਹਤ ਅੱਜ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਤਰਸਿੱਕਾ ਪੁਲਿਸ ਵਲੋਂ ਇਕੋ ਪਿੰਡ ਦੇ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਛੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਡੇਰੀਵਾਲ ਦੇ ਛੇ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ ਜੋ ਪਿਛਲੇ ਕਾਫੀ ਲੰਬੇ ਸਮੇਂ ਤੋਂ ਵੱਡੇ ਪੱਧਰ ’ਤੇ ਨਸ਼ੇ ਦਾ ਕਾਰੋਬਾਰ ਕਰ ਰਹੇ ਸਨ, ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਡੇਹਰੀਵਾਲ ਤੋਂ ਰਾਏਪੁਰ ਖੁਰਦ ਵੱਲ ਗਸ਼ਤ ਕਰਦੀ ਹੋਈ ਪੁੱਲ ਸੂਆ ਡੇਹਰੀਵਾਲ ਰੋਡ ਜੋਧਾਨਗਰੀ ਪਾਸ ਪੁੱਜੀ ਤਾਂ ਸੂਏ ਦੀ ਪਟੜੀ ਤੋਂ ਤਿੰਨ ਮੋਨੇ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿਛੇ ਨੂੰ ਖਿਸਕਣ ਲੱਗੇ ਜਿਨ੍ਹਾਂ ਵਿਚੋਂ ਇਕ ਨੌਜਵਾਨ ਨੇ ਆਪਣੇ ਸੱਜੇ ਹੱਥ ਵਿਚੋਂ ਫੜੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਨੂੰ ਸੁੱਟਣ ਲੱਗੇ ਤਾਂ ਪੁਲਿਸ ਵਲੋਂ ਉਕਤ ਤਿੰਨਾ ਨੌਜਵਾਨਾਂ ਨੂੰ ਕਾਬੂ ਕੀਤਾ ਤਾਂ ਉਪਰੋਕਤ ਲਿਫ਼ਾਫ਼ੇ ਵਿਚ 6 ਗ੍ਰਾਮ ਹੈਰੋਇਨ ਮੌਜੂਦ ਸੀ।

Ad Position 21
No active advertisement
ਅਜੀਤ ਡੈਸਕ 22-09-2026
ਤਰਸਿੱਕਾ, 21 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਜਿਸ ਤਿਹਤ ਅੱਜ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਤਰਸਿੱਕਾ ਪੁਲਿਸ ਵਲੋਂ ਇਕੋ ਪਿੰਡ ਦੇ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਛੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਡੇਰੀਵਾਲ ਦੇ ਛੇ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ ਜੋ ਪਿਛਲੇ ਕਾਫੀ ਲੰਬੇ ਸਮੇਂ ਤੋਂ ਵੱਡੇ ਪੱਧਰ ’ਤੇ ਨਸ਼ੇ ਦਾ ਕਾਰੋਬਾਰ ਕਰ ਰਹੇ ਸਨ, ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਡੇਹਰੀਵਾਲ ਤੋਂ ਰਾਏਪੁਰ ਖੁਰਦ ਵੱਲ ਗਸ਼ਤ ਕਰਦੀ ਹੋਈ ਪੁੱਲ ਸੂਆ ਡੇਹਰੀਵਾਲ ਰੋਡ ਜੋਧਾਨਗਰੀ ਪਾਸ ਪੁੱਜੀ ਤਾਂ ਸੂਏ ਦੀ ਪਟੜੀ ਤੋਂ ਤਿੰਨ ਮੋਨੇ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿਛੇ ਨੂੰ ਖਿਸਕਣ ਲੱਗੇ ਜਿਨ੍ਹਾਂ ਵਿਚੋਂ ਇਕ ਨੌਜਵਾਨ ਨੇ ਆਪਣੇ ਸੱਜੇ ਹੱਥ ਵਿਚੋਂ ਫੜੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਨੂੰ ਸੁੱਟਣ ਲੱਗੇ ਤਾਂ ਪੁਲਿਸ ਵਲੋਂ ਉਕਤ ਤਿੰਨਾ ਨੌਜਵਾਨਾਂ ਨੂੰ ਕਾਬੂ ਕੀਤਾ ਤਾਂ ਉਪਰੋਕਤ ਲਿਫ਼ਾਫ਼ੇ ਵਿਚ 6 ਗ੍ਰਾਮ ਹੈਰੋਇਨ ਮੌਜੂਦ ਸੀ। ਕਾਬੂ ਕੀਤੇ ਉਪਰੋਕਤ ਨੌਜਵਾਨਾ ਦੀ ਪਹਿਚਾਣ ਬਲਦੇਵ ਸਿੰਘ ਉਰਫ ਦੇਬੂ ਪੁੱਤਰ ਸਵਰਨ ਸਿੰਘ, ਸੁਖਰਾਜ ਸਿੰਘ ਉਰਫ ਬਿੱਲਾ ਪੁੱਤਰ ਅਜੀਤ ਸਿੰਘ, ਬਲਜਿੰਦਰ ਸਿੰਘ ਉਰਫ ਨਿੱਕਾ ਪੁੱਤਰ ਕੁਲਵੰਤ ਸਿੰਘ ਤਿੰਨੋ ਵਾਸੀ ਡੇਹਰੀਵਾਲ ਥਾਣਾ ਤਰਸਿੱਕਾ ਵਜੋਂ ਹੋਈ ਹੈ। ਤਲਾਸ਼ੀ ਕਰਨ ’ਤੇ 900 ਰੁ: ਭਾਰਤੀ ਕਰੰਸੀ ਬ੍ਰਾਮਦ ਹੋਈ। ਉਕਤ ਨੇ ਦੱਸਿਆ ਕਿ ਇਹ ਪੈਸੇ ਅਸੀਂ ਤਿੰਨਾ ਨੇ ਹੈਰੋਇਨ ਵੇਚ ਕੇ ਕਮਾਏ ਹਨ ਅਤੇ ਹੁਣ ਵੀ ਉਹ ਹੈਰੋਇਨ ਦੇਣ ਜਾ ਰਹੇ ਸਨ। ਇਸ ਤੋਂ ਇਲਾਵਾ ਇਕ ਹੋਰ ਦਰਜ ਮੁਕਦਮਾ ਨੰਬਰ 112 ਜਿਸ ਵਿਚ ਚੋਕੀ ਟਾਂਗਰਾਂ ਦੇ ਇੰਚਾਰਜ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਦੌਰਾਨੇ ਗਸ਼ਤ ਤਿੰਨ ਸ਼ੱਕੀ ਨੌਜਵਾਨਾ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਦੋਸ਼ੀਆਂ ਨੂੰ ਮੌਕੇ ’ਤੇ ਕਾਬੂ ਕੀਤਾ ਜਿਨ੍ਹਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਅੰਗਰੇਜ ਸਿੰਘ, ਸੁਖਚੈਨ ਸਿੰਘ ਪੁੱਤਰ ਕੁਲਵੰਤ ਸਿੰਘ, ਰਾਫਲ ਸਿੰਘ ਪੁੱਤਰ ਪ੍ਰਗਟ ਸਿੰਘ ਸਾਰੇ ਵਾਸੀ ਪਿੰਡ ਡੇਹਰੀਵਾਲ ਵਜੋਂ ਹੋਈ ਹੈ, ਜਿਸ ’ਤੇ ਪੁਲਿਸ ਵਲੋਂ ਐੱਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੈਵੀ ਕਲੇਰ ਨੇ 1 ਹਫ਼ਤੇ ਵਿਚ ਨਿਊਜ਼ੀਲੈਂਡ ਦੇ 5 ਹੋਰ ਵੀਜ਼ੇ ਹਾਸਿਲ ਕੀਤੇ ਸਟੂਡੈਂਟ ਵੀਜ਼ੇ ’ਤੇ ਨਿਊਜ਼ੀਲੈਂਡ ਦੇ ਚਾਹਵਾ... ਅਗਲੀ ਖ਼ਬਰ ਸਰਹੱਦੀ ਪਿੰਡ ਧੰਗਈ ਦੇ ਨੌਜਵਾਨਾਂ ਨੇ ਪਿੰਡ ਨੂੰ ਸਾਫ ਸੁਥਰਾ ਰੱਖਣ ਦਾ ਜਿੰਮਾ ਚੁੱਕਿਆ
Ad Position 24