ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ
ਅਜਨਾਲਾ/ਰਾਜਾਸਾਂਸੀ,ਜਗਦੇਵ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕਰਵਾਈਆਂ ਜਾ ਰਹੀਆਂ ਲੋਕ ਮਿਲਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਿੱਧੇ ਤੌਰ ’ਤੇ ਸਰਕਾਰ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮੰਚ ਹਨ।
ਅਜੀਤ ਡੈਸਕ
22-09-2026