ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 12ਵੇਂ ਵਿਸ਼ਾਲ ਨਗਰ ਕੀਰਤਨ ਸੰਬੰਧੀ ਵੱਖ-ਵੱਖ ਜਥੇਬੰਦੀਆਂ ਦੀ ਇਕੱਤਰਤਾ
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਅਹਿਮ ਇਕੱਤਰਤਾ ਹੋਈ, ਜਿਸ ਨੂੰ ਸੰਬੋਧਿਨ ਕਰਦਿਆਂ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ (ਬਰਾਤ ਰੂਪੀ) 12ਵਾਂ ਵਿਸ਼ਾਲ ਨਗਰ ਕੀਰਤਨ 4 ਅਕਤੂਬਰ, ਦਿਨ ਐਤਵਾਰ ਨੂੰ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਜਲੰਧਰ) ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਮਾ: ਇਕਬਾਲ ਸਿੰਘ, ਤੇਜਿੰਦਰ ਸਿੰਘ ਅਠੌਲਾ, ਭਾਈ ਜੱਜ ਸਿੰਘ ਪ੍ਰਚਾਰਕ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਜਗਤਾਰ ਸਿੰਘ ਬਹਾਦਰਪੁਰ, ਤੇਜਿੰਦਰ ਸਿੰਘ ਬੱਲ ਸਠਿਆਲਾ ਅਤੇ ਹੋਰ ਮੌਜੂਦ ਸੀ ।