ਮਿਹਰਬਾਨਪੁਰਾ ਤੋਂ ‘ਮਾਨ ਦਾ ਮੁਨਾਫ਼ਾ’ ਮੁਹਿੰਮ ਦੀ ਸ਼ੁਰੂਆਤ
ਜੰਡਿਆਲਾ ਗੁਰੂ, 22 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.
ਜੰਡਿਆਲਾ ਗੁਰੂ, 22 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਤੋਂ ‘ਮਾਨ ਦਾ ਮੁਨਾਫ਼ਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਸਾਲ 2022 ਤੋਂ ਹੁਣ ਤੱਕ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਘਰ-ਘਰ ਜਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਰਕਾਰੀ ਪਹਿਲਕਦਮੀਆਂ ਰਾਹੀਂ ਪਰਿਵਾਰਾਂ ਨੂੰ ਵਿੱਤੀ ਲਾਭ ਮਿਲ ਰਹੇ ਹਨ। ਉਨ੍ਹਾਂ ਲੋਕਾਂ ਦੇ ਵਿਚਾਰ ਸੁਣੇ ਅਤੇ ਸਰਕਾਰੀ ਯੋਜਨਾਵਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਗਲੀਆਂ, ਨਾਲੀਆਂ, ਪਾਣੀ ਦੀ ਸਪਲਾਈ, ਕਮਿਊਨਿਟੀ ਇਮਾਰਤਾਂ, ਖੇਡ ਮੈਦਾਨਾਂ ਅਤੇ ਸਟਰੀਟ ਲਾਈਟਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਾਨ ਦਾ ਮੁਨਾਫ਼ਾ’ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੇ ਲਾਭਾਂ ਦੀ ਜਾਣਕਾਰੀ ਸੂਬੇ ਦੇ ਹੋਰ ਪਰਿਵਾਰਾਂ ਤੱਕ ਵੀ ਪਹੁੰਚਾਈ ਜਾਵੇਗੀ।