24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਰਕਾਰੀ ਕਾਲਜ ਅਜਨਾਲਾ ਵਿਖੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਪ੍ਰਿੰਸੀਪਲ ਡਾ: ਹਰਿੰਦਰ ਸਿੰਘ ਗਿੱਲ ਵਲੋਂ ਬਾਰ ਐਸੋਸੀਏਸ਼ਨ ਅਜਨਾਲਾ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ: ਹਰਿੰਦਰ ਸਿੰਘ ਗਿੱਲ ਵਲੋਂ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 24-09-2026
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਪ੍ਰਿੰਸੀਪਲ ਡਾ: ਹਰਿੰਦਰ ਸਿੰਘ ਗਿੱਲ ਵਲੋਂ ਬਾਰ ਐਸੋਸੀਏਸ਼ਨ ਅਜਨਾਲਾ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ: ਹਰਿੰਦਰ ਸਿੰਘ ਗਿੱਲ ਵਲੋਂ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਡਾ: ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਐਡਵੋਕੇਟ ਅਰਵਿੰਦਰ ਸਿੰਘ ਮਾਨ ਵਲੋਂ ਕਾਨੂੰਨੀ ਖੇਤਰ ਦੇ ਨਾਲ-ਨਾਲ ਸਮਾਜਿਕ ਅਤੇ ਲੋਕ-ਹਿੱਤ ਕਾਰਜਾਂ ਵਿਚ ਵੀ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ ਜੋ ਸਲਾਘਾਯੋਗ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਐਡਵੋਕੇਟ ਪ੍ਰਧਾਨ ਅਰਵਿੰਦਰ ਸਿੰਘ ਮਾਨ ਨੇ ਸਰਕਾਰੀ ਕਾਲਜ ਅਜਨਾਲਾ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਆਰਤੀ ਸ਼ਰਮਾ ਅਤੇ ਜਸਵਿੰਦਰ ਸਿੰਘ ਤੇੜਾ ਤੋਂ ਇਲਾਵਾ ਬਾਰ ਐਸੋਸੀਏਸ਼ਨ ਅਜਨਾਲਾ ਦੇ ਮੀਤ ਪ੍ਰਧਾਨ ਨਾਨਕ ਸਿੰਘ ਭੱਟੀ ਤੇ ਮਨਦੀਪ ਕੌਰ ਥਿੰਦ, ਸਕੱਤਰ ਮਨਦੀਪ ਸਿੰਘ ਰੰਧਾਵਾ, ਸੁਰਿੰਦਰਪਾਲ ਸ਼ਰਮਾ ਸਾਂਝਾ ਸਕੱਤਰ ਅਤੇ ਸੰਦੀਪ ਕੌਰ ਖ਼ਜ਼ਾਨਚੀ ਤੋਂ ਇਲਾਵਾ ਸੀਨੀਅਰ ਵਕੀਲ ਰਮਨ ਸ਼ਰਮਾ, ਰਣਜੀਤ ਸਿੰਘ ਛੀਨਾ, ਜਤਿੰਦਰ ਸਿੰਘ ਚੌਹਾਨ, ਐੱਸ.ਐੱਸ. ਬਾਜਵਾ, ਮੇਜਰ ਸਿੰਘ ਰਿਆੜ, ਮਿਲਾਪ ਸਿੰਘ ਭੱਟੀ, ਡੀ.ਐੱਨ ਹੀਰਾ, ਐੱਸ.ਐੱਸ ਚੀਮਾ, ਪੀ.ਐੱਸ ਧਨੋਆ, ਡੀ.ਐੱਸ ਗਿੱਲ, ਮਨੋਜ ਸ਼ਰਮਾ ਧਾਰੀਵਾਲ, ਨਵਜੀਤ ਸਿੰਘ ਰਿਆੜ, ਅਮਰਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਹੁੰਦਲ, ਹਰਪ੍ਰਤਾਪ ਸਿੰਘ ਔਲਖ, ਗੁਰਿੰਦਰ ਸਿੰਘ ਸਰਾਂ, ਸੁਖਚੈਨ ਸਿੰਘ ਭੱਟੀ , ਦੀਪਕ ਸਲਵਾਨ ਅਤੇ ਅਮਿਤ ਸ਼ਰਾਫ਼ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਹਾਰੇ ਹੋਏ ਨੇਤਾ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪੰਜਾਬ ’ਤੇ ਕਰ ਰਹੇ ਰਾਜ– ਮਨਜਿੰਦਰ ਸਿੰਘ ਸਿਰਸਾ ਅਗਲੀ ਖ਼ਬਰ ਪਿੰਡ ਸ਼ਾਹਪੁਰ ਤੋਂ ਬਾਬਾ ਚਰਨਜੀਤ ਸਿੰਘ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ
Ad Position 24