ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਸੁਣ ਭਾਵੁਕ ਹੋਏ ਮਨਜਿੰਦਰ ਸਿੰਘ ਸਿਰਸਾ
ਅਜਨਾਲਾ, ਰਾਜਾਸਾਂਸੀ 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਰਾਜਾਸਾਂਸੀ ਵਿਖੇ ਦਰਜਨਾਂ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਪਰਿਵਾਰਾਂ ਦੀਆਂ ਦਰਦਨਾਕ ਕਹਾਣੀਆਂ ਸੁਣ ਕੇ ਸ.
ਦ
ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਰਾਜਾਸਾਂਸੀ ਵਿਖੇ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਦੇ ਹੋਏ ਨਾਲ ਬੈਠੇ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਰਵੀਕਰਨ ਸਿੰਘ ਕਾਹਲੋਂ ਤੇ ਹੋਰ। ਅਜੀਤ ਤਸਵੀਰ
25-09-2026
ਅਜਨਾਲਾ, ਰਾਜਾਸਾਂਸੀ 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਰਾਜਾਸਾਂਸੀ ਵਿਖੇ ਦਰਜਨਾਂ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਪਰਿਵਾਰਾਂ ਦੀਆਂ ਦਰਦਨਾਕ ਕਹਾਣੀਆਂ ਸੁਣ ਕੇ ਸ. ਸਿਰਸਾ ਭਾਵੁਕ ਹੋ ਗਏ। ਮਨਜਿੰਦਰ ਸਿੰਘ ਸਿਰਸਾ ਨੂੰ ਇਕ ਪੀੜਤ ਮਾਂ ਨੇ ਹੰਝੂਆਂ ਨਾਲ ਆਪਣੀ ਕਹਾਣੀ ਦੱਸਦਿਆਂ ਕਿਹਾ ਕਿ ਮੇਰੇ ਤਿੰਨ ਪੁੱਤਰਾਂ ਵਿਚੋਂ ਦੋ ਨੂੰ ਨਸ਼ਾ ਖਾ ਗਿਆ, ਤੀਜਾ ਵੀ ਨਸ਼ੇ ਦੀ ਲਤ ਵਿਚ ਹੈ। ਉਸ ਨੇ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਘਰ ਦਾ ਪੱਖਾ, ਭਾਂਡੇ ਅਤੇ ਹੋਰ ਸਾਮਾਨ ਤੱਕ ਵੇਚ ਦਿੱਤਾ ਗਿਆ। ਉਸ ਨੇ ਦੱਸਿਆ ਕਿ ਨਸ਼ੇ ਦਾ ਕਹਿਰ ਹੁਣ ਪਰਿਵਾਰ ਦੀ ਅਗਲੀ ਪੀੜ੍ਹੀ ਤੱਕ ਵੀ ਪਹੁੰਚ ਗਿਆ ਹੈ ਅਤੇ ਨੂੰਹ ਤੇ ਪੋਤਾ ਵੀ ਇਸ ਦੀ ਲਪੇਟ ਵਿਚ ਆ ਗਏ ਹਨ। ਪੀੜਤ ਪਰਿਵਾਰਾਂ ਦੀਆਂ ਔਰਤਾਂ ਨੇ ਭਰੇ ਮਨ ਨਾਲ ਕਿਹਾ ਕਿ ਜੇ ਪੰਜਾਬ ਨੂੰ ਬਚਾਅ ਸਕਦੇ ਹੋ ਤਾਂ ਬਚਾ ਲਓ। ਸਾਨੂੰ ਮੁਫ਼ਤ ਦੀਆਂ ਸਹੂਲਤਾਂ ਨਹੀਂ ਚਾਹੀਦੀਆਂ, ਸਾਨੂੰ ਨਸ਼ਾ ਮੁਕਤ ਪੰਜਾਬ ਚਾਹੀਦਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਨੇ ਦੋਸ਼ ਲਾਇਆ ਕਿ ਨਸ਼ਿਆਂ ਕਾਰਨ ਬੱਚਿਆਂ ਦੀ ਮੌਤ ਸੰਬੰਧੀ ਪੁਲਿਸ ਅਤੇ ਸਰਕਾਰੀ ਤੰਤਰ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕਈ ਮਾਮਲਿਆਂ ਵਿਚ ਰਿਪੋਰਟ ਦਰਜ ਨਹੀਂ ਕੀਤੀ ਗਈ ਅਤੇ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਗਿਆ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦੀ ਸਮੱਸਿਆ ਨੂੰ ਹਰ ਹਾਲ ਵਿਚ ਜੜ੍ਹੋਂ ਪੁੱਟ ਕੇ ਸੁੱਟਿਆ ਜਾਵੇਗਾ। ਇਸ ਮੌਕੇ ਯਾਤਰਾ ਦੇ ਕੋਆਰਡੀਨੇਟਰ ਰਵੀਕਰਨ ਸਿੰਘ ਕਾਹਲੋਂ, ਭਾਜਪਾ ਜ਼ਿਲ੍ਹਾ ਦਿਹਾਤੀ 1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ, ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਅਜੈਬੀਰਪਾਲ ਸਿੰਘ ਰੰਧਾਵਾ ਅਤੇ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਵੀ ਮੌਜੂਦ ਸਨ।