25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਡਿਜੀਟਲ ਸਾਖਰਤਾ ਵਰਕਸ਼ਾਪ ਤੇ ਮਾਈ ਭਾਰਤ ਪੋਰਟਲ ਰਜਿਸਟ੍ਰੇਸ਼ਨ ਮੁਹਿੰਮ ਕਰਵਾਈ

ਸਠਿਆਲਾ, 24 ਸਤੰਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕਾਲਜ ਦੀ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 25-09-2026
ਸਠਿਆਲਾ, 24 ਸਤੰਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕਾਲਜ ਦੀ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਇਕਾਈ ਵਲੋਂ ਰਾਸ਼ਟਰੀ ਸੇਵਾ ਯੋਜਨਾ ਦਿਵਸ ਮੌਕੇ ਡਿਜੀਟਲ ਸਾਖਰਤਾ ਵਰਕਸ਼ਾਪ ਅਤੇ ਮਾਈ ਭਾਰਤ ਪੋਰਟਲ ਰਜਿਸਟ੍ਰੇਸ਼ਨ ਮੁਹਿੰਮ ਕਰਵਾਈ ਗਈ। ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਡਿਜੀਟਲ ਸਾਧਨਾਂ ਦੀ ਸੁਚੱਜੀ ਵਰਤੋਂ, ਮਾਈ ਭਾਰਤ ਪੋਰਟਲ ਦੀ ਮਹੱਤਤਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਦੀ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਉਣ ਵਿਚ ਸਹਾਇਤਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਡਿਜੀਟਲ ਤੌਰ ’ਤੇ ਜਾਗਰੂਕ ਹੋਣ ਅਤੇ ਸਮਾਜ ਦੀ ਭਲਾਈ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਕਰਮਬੀਰ ਸਿੰਘ ਅਤੇ ਮਨੂ ਬਾਲਾ ਨੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੀਰੀ- ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਠਿਆਲਾ ਪੁੱਜਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਵਿਦਿਆਰਥੀ ਸਾਹਿਬਜੋਤ ਸਿੰਘ ਅਤੇ ਸਹਿਜਦੀਪ ਸਿੰਘ ਐੱਸ. ਐੱਮ. ਐੱਸ. ਗਲੋਬਲ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ 70ਵੀਆਂ ਜ਼ਿ...
Ad Position 24